ਫਰੀਦਕੋਟ , 1 ਮਾਰਚ (ਵਰਲਡ ਪੰਜਾਬੀ ਟਾਈਮਜ਼)
ਪਸ਼ੂ ਪਾਲਣ ਵਿਭਾਗ ਫਰੀਦਕੋਟ ਵਿਖੇ ਬਤੌਰ ਸੇਵਾਦਾਰ ਲਗਭਗ 30 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਜਗਜੀਤ ਸਿੰਘ 29 ਫਰਵਰੀ 2024 ਨੂੰ ਸੇਵਾਮੁਕਤ ਹੋ ਗਏ ਹਨ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਡਾਕਟਰ ਪਰਵੀਨ ਕੁਮਾਰ ਡਿਪਟੀ ਡਾਇਰੈਕਟਰ, ਡਾ. ਹਰਜਿੰਦਰ ਸਿੰਘ, ਸੁਰਜੀਤ ਸਿੰਘ ਐਸ.ਵੀ.ਓ., ਕੁਲਦੀਪ ਸਿੰਘ, ਮਨਜੀਤ ਸਿੰਘ, ਕੁਲਬੀਰ ਸਿੰਘ ਸਰਾਵਾਂ ਜ਼ਿਲ੍ਹਾ ਪ੍ਰਧਾਨ ਪਸ਼ੂ ਪਾਲਣ ਵਿਭਾਗ, ਕਸ਼ਮੀਰ ਸਿੰਘ, ਮਲਕੀਤ ਸਿੰਘ, ਮੀਨਾ ਕੁਮਾਰੀ, ਰਣਜੀਤ ਕੌਰ, ਰਜਨੀ, ਭੋਲਾ ਸਿੰਘ ਅਤੇ ਇਕਬਾਲ ਸਿੰਘ ਢੁੱਡੀ ਪ੍ਰਧਾਨ ਪਸ਼ੂ ਪਾਲਣ ਅਤੇ ਸਮੂਹ ਸਟਾਫ ਵੱਲੋਂ ਵਿਦਾਇਗੀ ਪਾਰਟੀ ਕੀਤੀ ਗਈ। ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਨੇ ਆਪਣੇ ਸੰਬੋਧਨ ਵਿੱਚ ਸਾਥੀ ਜਗਜੀਤ ਸਿੰਘ ਵੱਲੋਂ ਪਸ਼ੂ ਪਾਲਣ ਵਿਭਾਗ ਅਤੇ
ਜਥੇਬੰਦੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਰਦਿਆਂ ਕਿਹਾ ਕਿ 60 ਸਾਲ ਦੀ ਉਮਰ ਪੂਰੀ ਹੋਣ ਕਰਕੇ ਦਰਜਾਚਾਰ ਮੁਲਾਜ਼ਮ ਤਾਂ ਧੜਾ ਧੜ ਸੇਵਾ ਮੁਕਤ ਹੋ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਖਾਲੀ ਹੋ ਰਹੀਆਂ ਦਰਜਾ ਚਾਰ ਦੀਆਂ ਅਸਾਮੀਆਂ ਤੇ ਰੈਗੂਲਰ ਭਰਤੀ ਕਰਨ ਤੋਂ ਪੂਰੀ ਤਰਾਂ ਟਾਲਾ ਵੱਟਿਆ ਹੋਇਆ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਖ-ਵੱਖ ਮਹਿਕਮਿਆਂ ਵਿੱਚ ਖਾਲੀ ਪਈਆਂ ਦਰਜਾਚਾਰ ਦੀਆਂ ਸਾਰੀਆਂ ਅਸਾਮੀਆਂ ‘ਤੇ ਤੁਰੰਤ ਰੈਗੂਲਰ ਤੌਰ ‘ਤੇ ਭਰਤੀ ਕੀਤੀ ਜਾਵੇ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਜਥੇਬੰਦੀ ਦੇ ਆਗੂਆਂ ਵੱਲੋਂ ਸ਼ਾਨਦਾਰ ਤੋਹਫ਼ੇ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Leave a Comment
Your email address will not be published. Required fields are marked with *