– ਕੌਂਸਲਰ ਹਰਪਾਲ ਢਿੱਲੋ ਦੇ ਯਤਨਾ ਸਦਕਾ ਅਕਾਲੀ ਭਾਜਪਾ ਦੇ ਕਈ ਸੀਨੀਅਰ ਆਗੂ ਆਪ ਚ ਸ਼ਾਮਿਲ
– ਜਥੇਦਾਰ ਖੁੰਡੀਆਂ ਨੇ ਸ਼ਾਮਿਲ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਾ ਦਿੱਤਾ ਭਰੋਸਾ
ਬਠਿੰਡਾ,17 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਉਵੇਂ ਉਵੇਂ ਆਮ ਆਦਮੀ ਪਾਰਟੀ ਤੇ ਬਠਿੰਡਾ ਲੋਕ ਸਭਾ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁਡੀਆ ਦੀ ਚੋਣ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਤੇ ਇਸੇ ਲੜੀ ਤਹਿਤ ਇਸ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਕੌਂਸਲਰ ਹਰਪਾਲ ਸਿੰਘ ਢਿੱਲੋ ਦੀ ਟੀਮ ਦੇ ਯਤਨਾਂ ਸਦਕਾ ਅਕਾਲੀ ਭਾਜਪਾ ਦੇ ਕਈ ਸੀਨੀਅਰ ਆਗੂ ਜਥੇਦਾਰ ਖੁਡੀਆਂ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ਦੇ ਐਸ ਸੀ ਵਿੰਗ ਦੇ ਸੈਕਟਰੀ, ਅਰਜਨ ਦਾਸ,ਅਕਾਲੀ ਦਲ ਦੇ ਵਾਰਡ ਇੰਚਾਰਜ ਅਤੇ ਕੌਸਲਰ ਦੇ ਸਪੁੱਤਰ ਗੌਤਮ ਮਸੀਹ, ਅਕਾਲੀ ਦਲ ਦੇ ਆਈ ਟੀ ਵਿੰਗ ਦੇ ਜਨਰਲ ਸੈਕਟਰੀ ਵੇਦ ਬਿੱਲਾ,ਜੋਨੀ ਅਟਵਾਲ ਅਕਾਲੀ ਦਲ, ਅ੍ਰਮਿਤਪਾਲ ਬੀ ਜੇ ਪੀ, ਅਮਨਦੀਪ ਬੀ ਜੇ ਪੀ ਨੂੰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ਦਾ ਸਰੋਪਾ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਭਰੋਸਾ ਦਿੱਤਾ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।। ਇਸ ਮੌਕੇ ਕੌਂਸਲਰ ਹਰਪਾਲ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਦੀ ਚੋਣ ਮੁਹਿੰਮ ਨੂੰ ਹਰ ਰੋਜ਼ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਬਠਿੰਡਾ ਸ਼ਹਿਰ ਦੇ ਲੋਕ ਵੱਡੀ ਲੀਡ ਨਾਲ ਉਹਨਾਂ ਨੂੰ ਜਿਤਾਉਣਗੇ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਆਗੂਆਂ ਨੇ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਨੂੰ ਭਰੋਸਾ ਦਵਾਇਆ ਕਿ ਉਹ ਲੋਕ ਸਭਾ ਚੋਣਾਂ ਵਿੱਚ ਦਿਨ ਰਾਤ ਮਿਹਨਤ ਕਰਨਗੇ ਅਤੇ ਇੱਕ-ਇੱਕ ਵੋਟ ਆਮ ਆਦਮੀ ਪਾਰਟੀ ਨੂੰ ਪਵਾਉਣ ਵਿੱਚ ਅਹਿਮ ਰੋਲ ਨਿਭਾਇਆ ਜਾਵੇਗਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋ ਨੇ ਸ਼ਾਮਿਲ ਆਗੂਆਂ ਨੂੰ ਵਧਾਈਆਂ ਦਿੱਤੀਆਂ।