ਜਲੰਧਰ ਹਲਕੇ ਦੇ ਲੋਕ ਅੱਜ ਵੀ ਆਮ ਆਦਮੀ ਪਾਰਟੀ ਨੂੰ ਹੀ ਕਰਦੇ ਹਨ ਪਸੰਦ : ਕੰਮੇਆਣਾ
ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਜਿਮਨੀ ਚੋਣ ਜਲੰਧਰ ਪੱਛਮੀ ਹਲਕੇ ਦੇ ਆਏ ਚੋਣ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਝੂਠੇ ਵਾਅਦਿਆਂ ਵਿੱਚ ਨਹੀਂ ਬਲਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਆਪ’ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕੀਤਾ। ਉਹਨਾ ਮੋਹਿੰਦਰ ਭਗਤ ਦੀ ਵੱਡੀ ਲੀਡ ਨਾਲ ਹੋਈ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਜਲੰਧਰ ਦੀ ਜਿਮਨੀ ਚੋਣ ਨੇ ਵਿਰੋਧੀਆਂ ਦੇ ਭਰਮ ਭੁਲੇਖਿਆਂ ਨੂੰ ਦੂਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹਨਾ ਚੋਣ ਨਤੀਜਿਆਂ ਨੇ ਨਾ ਸਿਰਫ ਪੰਜਾਬ ਦੇ ਆਉਣ ਵਾਲੇ ਸਿਆਸੀ ਭਵਿੱਖ ਦੀ ਤਸਵੀਰ ਜਾਹਰ ਕੀਤ ਹੈ, ਸਗੋਂ ਲੋਕਾਂ ਦੇ ਇਸ ਫਤਵੇ ਨੇ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਅਤੇ ਨਾ ਹੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਰਗੇ ਦਲ ਬਦਲਣ ਵਾਲੇ ਆਗੂਆਂ ਨੂੰ ਵੀ ਸਬਕ ਸਿਖਾਇਆ ਹੈ ਕਿ ਜੋ ਆਗੂ ਆਪਣੀ ਪਾਰਟੀ ਦੇ ਸਕੇ ਨਹੀਂ ਹਨ, ਉਹਨਾਂਨੂੰ ਲੋਕ ਵੀ ਮੂੰਹ ਨਹੀਂ ਲਾਉਂਦੇ। ਉਹਨਾਂ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿੰਨਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਵੱਡੀ ਲੀਡ ਨਾਲ ਜਿਤਾ ਕੇ ‘ਆਪ’ ’ਤੇ ਵਿਸ਼ਵਾਸ਼ ਪ੍ਰਗਟਾਇਆ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ‘ਆਪ’ ਸਰਕਾਰ ਹਰੇਕ ਵਰਗ ਨੂੰ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੰਦੀਪ ਸਿੰਘ ਕੰਮੇਆਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ, ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਮੁੱਚੀ ‘ਆਪ’ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਪੰਜਾਬ ਅੰਦਰ ਇਕ ਚੰਗਾ ਸ਼ਾਸ਼ਨ ਚਲਾ ਰਹੀ ਪਾਰਟੀ ਦੀ ਜਿੱਤ ਹੋਈ ਹੈ, ਜਿਸ ਨਾਲ ਸੂਬੇ ਦਾ ਆਉਣ ਵਾਲਾ ਭਵਿੱਖ ਹੋਰ ਵੀ ਸੁਨਹਿਰੀ ਹੋਵੇਗਾ।