ਕੇਂਦਰੀ 2 ਮੈਂਬਰੀ ਟੀਮ ਨੇ ਜਲ ਸਪਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਪ੍ਰਗਟਾਈ ਤਸੱਲੀ
ਬਠਿੰਡਾ, 1 ਦਸੰਬਰ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮ)
“ਜਲ ਜੀਵਨ ਮਿਸ਼ਨ ਤਹਿਤ” ਜ਼ਿਲ੍ਹੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ “ਜਲ ਜੀਵਨ ਮਿਸ਼ਨ ਤਹਿਤ” ਕੇਂਦਰੀ 2 ਮੈਂਬਰੀ ਟੀਮ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਨੈਸ਼ਨਲ ਵਾਸ਼ ਐਕਸਪਰਟ ਸ਼੍ਰੀ ਸ਼ੀਸ਼ਆ ਪਾਲ ਸੇਠੀ ਤੇ ਸ਼੍ਰੀ ਪ੍ਰਕਾਸ਼ ਚੰਦਰ ਸਮਰ ਦੀ ਅਗਵਾਈ ਵਾਲੀ 2 ਮੈਂਬਰੀ ਟੀਮ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਦੋ ਰੋਜ਼ਾ ਦੌਰੇ ਦੌਰਾਨ “ਜਲ ਜੀਵਨ ਮਿਸ਼ਨ ਤਹਿਤ” ਜਲ ਸਪਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਦੇ ਧਿਆਨ ਚ ਲਿਆਂਦਾ ਕਿ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਫ਼ਿਰਨੀ ਤੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੰਦੇ ਪਾਣੀ ਨਿਕਾਸੀ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ 2 ਮੈਂਬਰੀ ਕਮੇਟੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਲਡ ਵੇਸਟ ਮੈਨੇਜ਼ਮੈਂਟ ਤੇ ਕੰਪੋਜਿੰਗ ਤਹਿਤ ਵੀ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਜਲ ਸਪਲਾਈ ਵਿਭਾਗ ਦੇ ਐਸਡੀਓ ਸ਼੍ਰੀ ਜਗਦੀਪ ਸਿੰਘ ਸਰਾਂ ਆਦਿ ਅਧਿਕਾਰੀ ਹਾਜ਼ਰ ਸਨ।
Leave a Comment
Your email address will not be published. Required fields are marked with *