ਫਰੀਦਕੋਟ, 1 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਜਸਟਿਸ ਕਰਮਜੀਤ ਸਿੰਘ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਅਡੀਸ਼ਨਲ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ, ਸੈਸ਼ਨ ਜੱਜ, ਫਰੀਦਕੋਟ ਆਪਣੇ ਪਰਿਵਾਰ ਸਮੇਤ ਗੁਰਦਵਾਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫਰੀਦਕੋਟ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋਂ, ਸੁਸਾਇਟੀ ਦੇ ਪ੍ਰਬੰਧਕ ਅਤੇ ਖਜਾਨਚੀ ਗੁਰਇੰਦਰ ਮੋਹਨ ਅਤੇ ਮੈਂਬਰ ਕੁਲਜੀਤ ਸਿੰਘ ਮੌਂਗੀਆ ਵੱਲੋਂ ਜਸਟਿਸ ਕਰਮਜੀਤ ਸਿੰਘ ਜੀਦਾ ਅਤੇ ਰਾਮ ਕੁਮਾਰ ਸਿੰਗਲਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਟਿਸ ਕਰਮਜੀਤ ਸਿੰਘ ਨੇ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ’ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ।