ਫਰੀਦਕੋਟ, 13 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਜਸਟਿਸ ਐਨ.ਐਸ.ਸੇਖਾਵਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਫਰੀਦਕੋਟ ਵਿਖੇ ਕੇਂਦਰੀ ਜੇਲ ਦਾ ਦੌਰਾ ਕੀਤਾ ਗਿਆ ।ਜੇਲ੍ਹ ਪ੍ਰਸਾਸਨ ਅਤੇ ਪੁਲਿਸ ਪ੍ਰਸਾਸਨ ਵੱਲੋਂ ਗਾਰਡ ਆਫ ਆਨਰ ਨਾਲ ਜਸਟਿਸ ਸੇਖਾਵਤ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੁਆਰਾ ਪੇਸ ਕੀਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੀ ਸਰਿਕਤ ਕੀਤੀ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕੈਦੀਆਂ ਦੀ ਬੈਰਕਾਂ ਦਾ ਜਾਇਜ਼ਾ ਲਿਆ ਅਤੇ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਹਵਾਲਾਤੀਆਂ/ਕੈਦੀਆਂ ਦੇ ਕੇਸਾਂ ਦਾ ਡਾਟਾ ਸਮੇਂ ਸਿਰ ਤਿਆਰ ਕੀਤਾ ਜਾਵੇ ਤਾਂ ਜੋ ਹਵਾਲਾਤੀਆਂ ਦੇ ਕੇਸਾਂ ਵਿੱਚ ਜਮਾਨਤ ਤੇ ਰਿਹਾ ਕਰਨ ਲਈ ਸਬੰਧਤ ਅਦਾਲਤਾਂ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਵਿੱਚ ਬੈਰਕਾਂ ਦੀ ਸਾਫਸਫਾਈ ਅਤੇ ਬਾਥਰੂਮਾਂ ਦੀ ਸਫਾਈ ਆਦਿ ਨੂੰ ਦੇਖਦੇ ਹੋਏ ਸਵੱਛਤਾ ਦਾ ਧਿਆਨ ਰੱਖਣ ਲਈ ਜੇਲ੍ਹ ਸੁਪਰਡੈਂਟ ਸ੍ਰੀ ਰਾਜੀਵ ਅਰੋੜਾ ਨੂੰ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਜਸਟਿਸ ਸੇਖਾਵਤ ਨੇ ਜੇਲ੍ਹ ਪ੍ਰਸਾਸਨ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਇਹ ਬੰਦੀ ਕਿਸੇ ਨਾ ਕਿਸੇ ਜੁਰਮ ਕਰਕੇ ਇਸ ਜੇਲ੍ਹ ਵਿੱਚ ਆਏ ਹਨ ਤਾਂ ਅਸੀਂ ਇਨ੍ਹਾਂ ਨਾਲ ਅਣਮਨੁੱਖਤਾ ਨਾ ਵਰਤਦੇ ਹੋਏ ਇਨ੍ਹਾਂ ਨੂੰ ਵਿਸੇਸ ਕਰਕੇ ਜੰਿਦਗੀ ਦੇ ਸਹੀ ਰਸਤੇ ਤੇ ਤੋਰਨ ਦਾ ਯਤਨ ਕਰਨਾ ਹੈ। ਇਸ ਉਪਰੰਤ ਉਨ੍ਹਾਂ ਜੇਲ੍ਹ ਹਸਪਤਾਲ ਦੇ ਕੈਦੀਆਂ ਦੀ ਸਿਹਤ ਪੱਖੋਂ ਹਾਲ-ਚਾਲ ਜਾਣਿਆ ਅਤੇ ਮਰੀਜਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਡਾਕਟਰ ਨੂੰ ਆਦੇਸ ਦਿੱਤੇ ਕਿ ਇਸ ਜੇਲ੍ਹ ਵਿੱਚ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸਕਿਲ ਪੇਸ ਨਹੀਂ ਆਉਣੀ ਚਾਹੀਦੀ। ਇਸ ਮੌਕੇ ਸ੍ਰੀਮਤੀ ਨਵਜੋਤ ਕੌਰ ਜਲ੍ਹਿਾ ਅਤੇ ਸੈਸਨ ਜੱਜ,ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਸ. ਹਰਜੀਤ ਸਿੰਘ ਵਿਸੇਸ ਤੌਰ ਤੇ ਹਾਜਰ ਸਨ।
Leave a Comment
Your email address will not be published. Required fields are marked with *