ਕੋਟਕਪੂਰਾ, 3 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਉੱਘੇ ਸਮਾਜਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ ਨੂੰ ਕਾਂਗਰਸ ਓਬੀਸੀ ਡਿਪਾਰਟਮੈਂਟ ਦੇ ਸੂਬਾਈ ਜਨਰਲ ਸਕੱਤਰ ਲਾਉਣ ’ਤੇ ਉਸਦੇ ਦੋਸਤ-ਮਿੱਤਰਾਂ ਸਮੇਤ ਪਾਰਟੀ ਆਗੂਆਂ, ਵਰਕਰਾਂ ਅਤੇ ਜਾਣਕਾਰਾਂ ਵਲੋਂ ਉਹਨਾ ਨੂੰ ਵਧਾਈਆਂ ਮਿਲ ਰਹੀਆਂ ਹਨ। ਪਾਰਟੀ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਇਕ ਸੀਨੀਅਰ ਵਾਈਸ ਚੇਅਰਮੈਨ, ਦੋ ਵਾਈਸ ਚੇਅਰਮੈਨ ਅਤੇ ਪੰਜ ਜਨਰਲ ਸਕੱਤਰ ਲਾਏ ਗਏ ਹਨ। ਜਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਜਸਵਿੰਦਰ ਸਿੰਘ ਮੱਤਾ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਤੋਂ ਇਲਾਵਾ ਪਾਰਟੀ ਦੀ ਮਜਬੂਤੀ ਲਈ ਵੀ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਜਸਵਿੰਦਰ ਸਿੰਘ ਮੱਤਾ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜਨ ਖੜਗੇ ਸਮੇਤ ਰਾਹੁਲ ਗਾਂਧੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਨਵਦੀਪ ਸਿੰਘ ਬੱਬੂ ਬਰਾੜ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਪਾਰਟੀ ਦੀ ਮਜਬੂਤੀ ਲਈ ਇਸੇ ਤਰਾਂ ਯਤਨਸ਼ੀਲ ਰਹਿਣਗੇ। ਜਸਵਿੰਦਰ ਸਿੰਘ ਮੱਤਾ ਨੂੰ ਮੁਬਾਰਕਬਾਦ ਦੇਣ ਵਾਲਿਆਂ ’ਚ ਅਜੈਪਾਲ ਸਿੰਘ ਸੰਧੂ, ਸੁਖਵਿੰਦਰ ਸਿੰਘ ਬੱਬੂ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਊਧਮ ਸਿੰਘ ਔਲਖ ਆਦਿ ਵੀ ਸ਼ਾਮਲ ਹਨ।