ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਜਿਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਮਿਤੀ 8 ਦਸੰਬਰ ਤੋਂ 10 ਦਸੰਬਰ ਤੱਕ ਡਾਕਟਰ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੋਟਕਪੁਰਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦੌਰਾਨ ਲੜਕੇ ਅਤੇ ਲੜਕੀਆਂ ਦੇ ਉਮਰ ਗਰੁੱਪ 13-15-17-19 ਸਾਲ ਤੋਂ ਘੱਟ, ਮਰਦਾਂ ਅਤੇ ਔਰਤਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਦੀ ਤਿਆਰੀ ਲਈ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਪ੍ਰਭਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਸਨ ਰਾਇਜ਼ ਕਿਡਜ਼ ਸਕੂਲ ਵਿਖੇ ਹੋਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਜਾਨੀ ਨੇ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਸਰਗਰਮੀਆਂ ਤੇ ਰੌਸ਼ਨੀ ਪਾਈ। ਫੈਸਲਾ ਲਿਆ ਗਿਆ ਕਿ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਟੇਬਲ ਟੈਨਿਸ ਖੇਡਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ, ਮਰਦਾ/ਔਰਤਾਂ ਆਪੋ-ਆਪਣੇ ਨਾਂ ਮਿਤੀ 7 ਦਸੰਬਰ ਤੱਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਵਿੱਤ ਸਕੱਤਰ ਆਜ਼ਾਦ ਇੰਦਰ ਜੋਸ਼ੀ ਕੋਲ ਦਰਜ ਕਰਵਾ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਦਰ ਪ੍ਰਕਾਸ਼ ਅਰੋੜਾ, ਪ੍ਰਿੰਸੀਪਲ ਰਵਿੰਦਰ ਕੁਮਾਰ ਚੌਧਰੀ, ਕੁਲਦੀਪ ਸਿੰਘ ਟੋਨੀ ਸਾਬਕਾ ਮਿਉਂਸਪਲ ਕਮਿਸ਼ਨਰ, ਵਿਕਾਸ ਕੁਮਾਰ ਅਰੋੜਾ ਫਰੀਦਕੋਟ, ਹਰਪ੍ਰੀਤ ਸਿੰਘ ਮਿਆਨਾ ਤੇ ਮਨਵੀਰ ਕੁਮਾਰ ਰੰਗਾ ਆਦਿ ਸ਼ਾਮਲ ਸਨ।