ਸਪੀਕਰ ਵਿਧਾਨ ਸਭਾ ਪੰਜਾਬ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਕੀਤਾ ਉਦਘਾਟਨ
ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੇਤੂ ਖਿਡਾਰੀਆਂ ਨੂੰ ਵੰਡਣਗੇ ਇਨਾਮ
ਕੋਟਕਪੂਰਾ, 9 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੇਂਸ ਵਿਖੇ ਫਰੀਦਕੋਟ ਜਿਲਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਜਿਸ ਦਾ ਉਦਘਾਟਨ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਉਹਨਾਂ ਆਪਣੇ ਸੰਬੋਧਨ ਵਿੱਚ ਐਸੋਸੀਏਸ਼ਨ ਵੱਲੋਂ ਅਤੇ ਵਿਸ਼ੇਸ਼ ਤੌਰ ‘ਤੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਵੱਲੋਂ ਟੇਬਲ ਟੈਨਿਸ ਖੇਡ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਲੜਕੇ ਅਤੇ ਲੜਕੀਆਂ ਦੇ ਉਮਰ ਗਰੁੱਪ 13 -15-17-19 ਸਾਲ ਤੋਂ ਘੱਟ, ਮਰਦਾਂ ਅਤੇ ਔਰਤਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦੇ ਫਾਈਨਲ ਮੈਚ 10 ਦਸੰਬਰ ਨੂੰ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਸ਼ਾਮ 3:00 ਵਜੇ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਕਰਨਗੇ। ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਵਿੱਤ ਸਕੱਤਰ
ਆਜ਼ਾਦਵਿੰਦਰ ਜੋਸ਼ੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਸਫਲਤਾ ਲਈ ਅੱਖਾਂ ਦੇ ਮਾਹਿਰ ਡਾਕਟਰ ਅਤੇ ਸੁਸਾਇਟੀ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਵੱਲੋਂ ਐਸੋਸੀਏਸ਼ਨ ਲਈ 10000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਦਰ ਪ੍ਰਕਾਸ਼ ਅਰੋੜਾ, ਮਹੇਸ਼ ਕੁਮਾਰ ਕਟਾਰੀਆ, ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ, ਬਲਜੀਤ ਸਿੰਘ ਖੀਵਾ, ਕੁਲਦੀਪ ਸਿੰਘ ਟੋਨੀ ਸਾਬਕਾ ਮਿਉਂਸਪਲ ਕਮਿਸ਼ਨਰ, ਵਿਕਾਸ ਕੁਮਾਰ ਅਰੋੜਾ ਫਰੀਦਕੋਟ, ਮਨਦੀਪ ਸਿੰਘ ਮਿੰਟੂ ਗਿੱਲ, ਜਗਜੀਤ ਸਿੰਘ ਸੁਪਰਡੈਂਟ, ਮਨਜੀਤ ਸ਼ਰਮਾ, ਗੁਰਮੀਤ ਸਿੰਘ ਪੱਪੂ, ਹਰਪ੍ਰੀਤ ਸਿੰਘ ਮਿਆਨਾ, ਮਨਵੀਰ ਕੁਮਾਰ ਰੰਗਾ, ਅੰਕੁਸ਼ ਕੁਮਾਰ ਗੋਇਲ, ਹਰਦੀਪ ਸਿੰਘ ਫਿੱਡੂ ਭਲਵਾਨ, ਮਨਪ੍ਰੀਤ ਸਿੰਘ ਕੁਸ਼ਤੀ ਕੋਚ, ਹਰਮਨਦੀਪ ਸਿੰਘ ਅਤੇ ਗੇਜ਼ ਰਾਮ ਭੌਰਾ ਆਦਿ ਵੀ ਸ਼ਾਮਲ ਸਨ।