ਪ੍ਰਾਇਮਰੀ ਪੱਧਰ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦਾ ਅਧਿਆਪਕਾਂ ਦਾ ਸ਼ਲਾਘਾਯੋਗ ਉਪਰਾਲਾ- ਜਗਰੂਪ ਸਿੰਘ ਗਿੱਲ ਐਮ.ਐਲ.ਏ ਬਠਿੰਡਾ ਸ਼ਹਿਰੀ
ਬਠਿੰਡਾ 7 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸ ਰਾਮ ਨਗਰ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਖਿਡਾਰੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈ ਕੇ ਅੱਜ ਦੀਆਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਪ੍ਰਾਇਮਰੀ ਪੱਧਰ ਤੇ ਪ੍ਰਾਇਮਰੀ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਨਾਲ ਬੱਚਿਆਂ ਵਿੱਚ ਸਹਿਜਤਾ, ਮਿਲਵਰਤਨ ਅਤੇ ਆਸ਼ਾਵਾਦੀ ਸੋਚ ਵਿਕਸਿਤ ਹੁੰਦੀ ਹੈ ਜਿਸ ਨਾਲ ਚੰਗੇ ਨਾਗਰਿਕ ਦੇ ਗੁਣ ਪੈਦਾ ਹੁੰਦੇ ਹਨ। ਇਸ ਮੌਕੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੱਖ ਵੱਖ ਬਲਾਕਾਂ ਤੋਂ ਖੇਡਾਂ ਵਿੱਚ ਸਮੂਲੀਅਤ ਕਰਵਾਉਣ ਅਤੇ ਖੇਡਾਂ ਵਿੱਚ ਡਿਊਟੀਆਂ ਨਿਭਾਅ ਰਹੇ ਅਧਿਆਪਕਾਂ ਵੱਲੋਂ ਤਨਦੇਹੀ ਨਾਲ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਸ ਰਾਮ ਨਗਰ ਬਠਿੰਡਾ ਵਿਖੇ ਕਰਵਾਏ ਜਾ ਰਹੇ ਟੂਰਨਾਮੈਂਟ ਵਿੱਚ ਖਿਡਾਰੀਆਂ ਅਤੇ ਦਰਸ਼ਕਾਂ ਦਾ ਠਾਠਾਂ ਮਾਰਦਾ ਇਕੱਠ ਖੇਡ ਮੇਲੇ ਦਾ ਰੂਪ ਧਾਰਨ ਕਰ ਗਿਆ । ਖੇਡਾਂ ਦੀ ਮੇਜ਼ਬਾਨੀ ਕਰ ਰਹੇ ਬਲਾਕ ਬਠਿੰਡਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਡ ਇੰਚਾਰਜ ਅਤੇ ਬਲਰਾਜ ਸਿੰਘ ਸਿੱਧੂ ਬਲਾਕ ਖੇਡ ਅਫਸਰ ਨੇ ਵੱਖ-ਵੱਖ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਂਡਬਾਲ ਲੜਕੇ ਵਿੱਚ ਬਠਿੰਡਾ ਬਲਾਕ ਪਹਿਲਾ ਅਤੇ ਤਲਵੰਡੀ ਸਾਬੋ ਦੂਜਾ, ਹੈਂਡਬਾਲ ਲੜਕੀਆਂ ਵਿੱਚ ਮੌੜ ਬਲਾਕ ਪਹਿਲਾ ਅਤੇ ਤਲਵੰਡੀ ਸਾਬੋ ਦੂਜਾ, ਸ਼ਤਰੰਜ ਲੜਕੇ ਅਤੇ ਲੜਕੀਆਂ ਵਿੱਚ ਬਠਿੰਡਾ ਬਲਾਕ ਨੇ ਪਹਿਲਾ ਅਤੇ ਮੌੜ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਟੂਰਨਾਮੈਂਟ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਜਸਵਿੰਦਰ ਸਿੰਘ ਚਾਹਲ ਵੱਲੋਂ ਬਾਖੂਬੀ ਨਿਭਾਈ ਗਈ। ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ, ਬਲਾਕ ਖੇਡ ਅਫਸਰ ਪ੍ਰਿਤਪਾਲ ਸਿੰਘ, ਜਸਪਾਲ ਸਿੰਘ,ਜਸਵੀਰ ਸਿੰਘ, ਜਗਤਾਰ ਸਿੰਘ, ਪਰਦੀਪ ਕੌਰ, ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਬੱਲੂਆਣਾ, ਬੇਅੰਤ ਕੌਰ, ਰੰਜੂ ਬਾਲਾ, ਸਤਨਾਮ ਸਿੰਘ ਨਥਾਣਾ ਲੜਕੇ, ਰਣਬੀਰ ਸਿੰਘ, ਅੰਗਰੇਜ਼ ਸਿੰਘ ਬਰਾੜ, ਅਮਨਦੀਪ ਸਿੰਘ ਦਾਤੇਵਾਸੀਆ, ਪਰਮਜੀਤ ਸਿੰਘ ਜਗਾ ਰਾਮ ਤੀਰਥ, ਪੂਜਾ ਰਾਣੀ, ਜਗਸੀਰ ਸਿੰਘ, ਬੂਟਾ ਸਿੰਘ ਸੁਨਾਮੀ, ਅਵਤਾਰ ਨਰੂਆਣਾ, ਗੁਰਬਖਸ਼ ਸਿੰਘ ਢੱਡੇ, ਹਰਜੀਤ ਸਿੰਘ ਰੋਮਾਣਾ, ਨਵਦੀਪ ਸਿੰਘ ਮੌੜ, ਹਰਜਿੰਦਰ ਸਿੰਘ, ਰਣਜੀਤ ਸਿੰਘ ਮਾਨ, ਰਣਦੀਪ ਕੌਰ ਖਾਲਸਾ, ਭੁਪਿੰਦਰ ਸਿੰਘ ਬਰਾੜ, ਨਰਿੰਦਰ ਬੱਲੂਆਣਾ, ਰਾਜਵੀਰ ਸਿੰਘ ਮਾਨ, ਨਿਰਭੈ ਸਿੰਘ ਭੁੱਲਰ, ਹਰਤੇਜ ਸਿੰਘ, ਨਿਰਮਲਾ ਦੇਵੀ, ਸੰਦੀਪ ਆਦਰਸ਼, ਗੁਰਜੀਤ ਸਿੰਘ ਜੱਸੀ, ਸੰਦੀਪ ਸੰਗਤ, ਬਲਵੀਰ ਕਮਾਂਡੋ, ਜਗਮੇਲ ਸਿੰਘ ਅਤੇ ਰਾਜ ਕੁਮਾਰ ਵੱਲੋ ਵਿਸ਼ੇਸ਼ ਯੋਗਦਾਨ ਪਾਇਆ ਗਿਆ।
Leave a Comment
Your email address will not be published. Required fields are marked with *