ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ 897 ਕਰੋੜ ਰੁਪਏ ਦੀ ਸਿੱਧੀ ਅਦਾਇਗੀ
ਫ਼ਰੀਦਕੋਟ 10 ਮਈ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 4,96,058 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿਚੋਂ 4,94,655 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 1,53,773 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,11,367 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,21,146 ਮੀਟ੍ਰਿਕ ਟਨ, ਪਨਸਪ ਵੱਲੋਂ 1,04,582 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 63126 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 94434 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 897 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
Leave a Comment
Your email address will not be published. Required fields are marked with *