ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਕਰੀਬ 58 ਲੱਖ ਦੀ ਅਣ-ਅਧਿਕਾਰਤ ਪ੍ਰਾਪਰਟੀ ਨੂੰ ਕੀਤਾ ਜਬਤ
ਬਠਿੰਡਾ, 10 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ. ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਵੱਲੋਂ ਜਿਲ਼੍ਹਾ ਬਠਿੰਡਾ ਵਿਖੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਿਕੰਜਾ ਕੱਸਦੇ ਹੋਏ ਇਹਨਾਂ ਦੁਆਰਾ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਗੈਰ-ਕਾਨੂੰਨੀ ਜਾਇਦਾਦ/ਸੰਪਤੀ ਚੱਲ ਜਾਂ ਅਚੱਲ ਆਦਿ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਬਠਿੰਡਾ ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਜਿਲ੍ਹਾ ਬਠਿੰਡਾ ਵਿੱਚ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ।ਜਿਹਨਾਂ ਦੀ ਕੁੱਲ਼ ਕੀਮਤ ਕਰੀਬ 58 ਲੱਖ ਰੁਪਏ ਹੈ।
ਇਸ ਤੋਂ ਇਲਾਵਾ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 26 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 7 ਐੱਨ.ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 19 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 2 ਕਰੋੜ 26 ਲੱਖ ਦੇ ਆਸ-ਪਾਸ ਹੈ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ।
ਇਸਤੋਂ ਇਲਾਵਾ ਜਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਕੰਨਫਰਮ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ। ਇਸ ਲਈ ਬਠਿੰਡਾ ਪੁਲਿਸ ਵੱਲੋਂ ਆਪ ਸਭ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰ /ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।
Leave a Comment
Your email address will not be published. Required fields are marked with *