ਫਰੀਦਕੋਟ 16 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ )
ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।
ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਮਿਸ਼ਨ ਇੰਦਰਧਨੁਸ਼, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਐਕਟ ਅਤੇ ਜੱਚਾ ਬੱਚਾ ਵਿੰਗ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਇਸ ਮੌਕੇ ਉਨ੍ਹਾਂ ਜਿਲ੍ਹਾ ਸਿੱਖਿਆ ਅਫਸਰ ਨੂੰ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਨ ਭਵ ਮੁਹਿੰਮ ਤਹਿਤ ਜਿਲ੍ਹੇ ਭਰ ਵਿੱਚ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ।
ਇਸ ਮੌਕੇ ਐਸ.ਐਮ.ਓ ਡਾ. ਚੰਦਰ ਸ਼ੇਖਰ ਕੱਕੜ, ਡਾ.ਹਰਿੰਦਰ ਗਾਂਧੀ, ਡਾ.ਵਰਿੰਦਰ, ਜ਼ਿਲ੍ਹਾ ਟੀਕਾਰਨ ਅਫਸਰ, ਡਾ.ਰਾਜੀਵ ਭੰਡਾਰੀ, ਡਾ.ਮੈਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਅਤੇ ਡਬਲਿਊ.ਐਚ.ਓ ਤੋਂ ਡਾ. ਮੇਘਾ ਪ੍ਰਕਾਸ਼ ਹਾਜ਼ਰ ਸਨ।
Leave a Comment
Your email address will not be published. Required fields are marked with *