ਫ਼ਰੀਦਕੋਟ 07 ਦਸੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਰੀਦਕੋਟ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2023 ਮਨਾਇਆ ਗਿਆ, ਜਿਸ ਦਾ ਆਰੰਭ ਸ਼੍ਰੀ ਵਿਨੀਤ ਕੁਮਾਰ, ਆਈ.ਏ.ਐਸ., ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਲੈਪਲ ਬੈਜ ਲਗਾ ਕੇ ਕੀਤਾ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਦਿਆਂ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ 09 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਕੁੱਲ੍ਹ 45,000/— ਰੁਪਏ ਦੀ ਮਾਲੀ ਸਹਾਇਤਾ ਵੀ ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਸੈਨਾ ਝੰਡਾ ਦਿਵਸ ਫੰਡ ਵਿੱਚੋਂ ਦਿੱਤੀ ਗਈ।
ਇਸ ਉਪਰੰਤ ਦਫਤਰ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਕੰਪਲੈਕਸ, ਫਰੀਦਕੋਟ ਵਿਖੇ ਸਾਬਕਾ ਸੈਨਿਕਾਂ / ਆਸ਼ਰਿਤਾਂ ਨੂੰ ਦਫਤਰ ਵਿਖੇ ਇਕੱਤਰ ਕੀਤਾ ਗਿਆ, ਜਿਸ ਵਿੱਚ ਸ਼੍ਰੀ ਸੁਰਿੰਦਰਪਾਲ ਸਿੰਘ, ਕਾ/ ਸੁਪਰਡੈਂਟ ਵੱਲੋਂ ਸਮੂਹ ਹਾਜ਼ਰੀਨ ਨੂੰ ਜੀ ਆਇਆ ਕਿਹਾ ਗਿਆ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।