‘ਆਪ’ ਉਮੀਦਵਾਰ ਕਰਮਜੀਤ ਅਨਮੋਲ ਵਲੋਂ ਹਲਕੇ ਦੇ 12 ਪਿੰਡਾਂ ’ਚ ਚੋਣ ਰੈਲੀਆਂ
ਫਰੀਦਕੋਟ , 27 ਮਾਰਚ (ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਫਰੀਦਕੋਟ ਲੋਕ ਸਭਾ ਹਲਕੇ ਦੇ 12 ਪਿੰਡਾਂ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇਸ ਵਾਰ ਵੀ ਕੇਂਦਰ ’ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੇਸ਼ ’ਚ ਕਦੇ ਵੋਟਾਂ ਨਹੀਂ ਪੈਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨੂੰ ਝੂਠੇ ਕੇਸਾਂ ’ਚ ਗਿ੍ਰਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਭਾਜਪਾ ਨਿਗਲ ਚੁੱਕੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗਿ੍ਰਫਤਾਰ ਕਰਕੇ ਭਾਜਪਾ ਲੋਕ ਸਭਾ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ। ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਮੋਦੀ ਸਰਕਾਰ ਜੇਕਰ ਸੈਂਟਰ ਵਿੱਚ ਦੁਬਾਰਾ ਆਉਂਦੀ ਹੈ ਤਾਂ ਕਿਸਾਨਾਂ ਤੋਂ ਐੱਮਐੱਸਪੀ ਖੋਹੇ ਜਾਣ ਦਾ ਵੀ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਿੱਥੇ ਦੇਸ ਦੀ ਤਰੱਕੀ ਲਈ ਹਨ ਉੱਥੇ ਲੋਕਤੰਤਰ ਨੂੰ ਬਚਾਉਣ ਲਈ ਵੀ ਲੜੀਆਂ ਜਾ ਰਹੀਆਂ ਹਨ। ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੂੰ ਭਾਜਪਾ ਦੇ ਖਿਲਾਫ ਭੁਗਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੀ ਭਾਜਪਾ ਦੀਆਂ ਜਮਾਨਤਾਂ ਜਬਤ ਕਰਵਾਏਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਹਮੇਸਾ ਐਮਰਜੈਂਸੀ ਖਿਲਾਫ ਲੜਿਆ ਹੈ ਅਤੇ ਇਸ ਵਾਰ ਭਾਜਪਾ ਨੂੰ ਪੰਜਾਬ ’ਚ ਸਬਕ ਸਿਖਾਇਆ ਜਾਵੇਗਾ। ਬੁਲਾਰਿਆਂ ਨੇ ਚੋਣ ਰੈਲੀਆਂ ਦੌਰਾਨ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਇਆ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਬਾਕੀ ਆਗੂਆਂ ਖਿਲਾਫ ਕੀਤੀ ਜਾ ਰਹੀ ਧੱਕੇਸਾਹੀ ਨੂੰ ਵੀ ਖੂਬ ਪ੍ਰਚਾਰਿਆ। ਇਸ ਮੌਕੇ ਉਹਨਾਂ ਨਾਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰਸਟ ਫਰੀਦਕੋਟ ਅਤੇ ਗਗਨਦੀਪ ਸਿੰਘ ਧਾਲੀਵਾਲ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਮਾਸਟਰ ਅਮਰਜੀਤ ਸਿੰਘ, ਅਮਨਦੀਪ ਸਿੰਘ ਸਮੇਤ ਸੁਖਰਾਜ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਸਾਦਿਕ, ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਜੈਦੀਪ ਸਿੰਘ ਬਰਾੜ ਪ੍ਰਧਾਨ ਆੜ੍ਹਤੀਆ ਐਸੋਸੀਏਸ ਸਾਦਿਕ, ਜਗੇਦਵ ਸਿੰਘ ਢਿੱਲੋਂ, ਹੈਰੀ ਢਿੱਲੋਂ, ਗੁਰਸੇਵਕ ਸਿੰਘ ਬੁੱਟਰ ਜ਼ਿਲਾ ਵਾਈਸ ਪ੍ਰਧਾਨ ਕਿਸਾਨ ਵਿੰਗ, ਜਸਦੇਵ ਪਾਲ ਸਿੰਘ ਚੱਕ ਸ਼ਾਹੂ, ਉੱਤਮ ਸਿੰਘ ਡੋਡ ਬਲਾਕ ਪ੍ਰਧਾਨ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਬਾਬਾ ਜਸਪਾਲ ਸਿੰਘ ਮਾਨੀ ਸਿੰਘ ਵਾਲਾ, ਗੁਰਸੇਵਕ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ ਵੀ ਹਾਜਰ ਸਨ।
Leave a Comment
Your email address will not be published. Required fields are marked with *