ਫਰੀਦਕੋਟ , 4 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚੱਲ ਰਹੀ ਮੁਹਿੰਮ ਤਹਿਤ ਵਨੀਤ ਕੁਮਾਰ ਡਿਪਟੀ ਕਮਿਸ਼ਨਰ ਅਦੇਸ਼ਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਗਠਿਤ ਟੀਮਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦੌਰੇ ਕੀਤੇ ਜਾ ਰਹੇ ਹਨ। ਜਿਸ ਲੜੀ ਅਧੀਨ ਡਾ. ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਸਮੇਤ ਆਪਣੀ ਟੀਮ ਡਾ. ਕੁਲਵੰਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਅਤੇ ਇੰਜ਼. ਹਰਚਰਨ ਸਿੰਘ ਖੇਤੀਬਾੜੀ ਇੰਜਨੀਅਰ (ਟਿਊਬਵੈਲਜ਼) ਵਲੋਂ ਫੀਲਡ ਦੌਰੇ ਦੌਰਾਨ ਪਿੰਡ ਵਾੜਾਦਰਾਕਾ ਵਿਖੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਵਾਲੀ ਮੇਨ ਸੜਕ ’ਤੇ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਲਾਈ ਗਈ ਅੱਗ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ ਪਰ ਤਦ ਤੱਕ ਸਾਰੇ ਖੇਤ ਵਿੱਚ ਅੱਗ ਫੈਲ ਚੁੱਕੀ ਸੀ। ਇਸ ਸਬੰਧੀ ਪਿੰਡ ਨਾਲ ਸਬੰਧਤ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਮੌਕੇ ’ਤੇ ਬੁਲਾਇਆ ਗਿਆ ਅਤੇ ਕਿਸਾਨ ਤੇ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ। ਇਸ ਮੌਕੇ ਡਾ. ਗਿੱਲ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕਰਦਿਆਂ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਦੱਸਦਿਆਂ ਖੇਤਾਂ ’ਚ ਅੱਗ ਨਾ ਲਾਉਣ ਬਾਰੇ ਬੇਨਤੀ ਕੀਤੀ। ਡਾ. ਗਿੱਲ ਨੇ ਇਹ ਵੀ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ’ਚ ਸਬਸਿਡੀ ’ਤੇ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਲਾਈਆਂ ਗਈਆਂ ਹਨ, ਜਿਲ੍ਹੇ ਦਾ ਕੋਈ ਵੀ ਕਿਸਾਨ ਸਰਕਾਰ ਵਲੋਂ ਨਿਰਧਾਰਿਤ ਕਿਰਾਏ ਦੀਆਂ ਦਰਾਂ ’ਤੇ ਖੇਤੀ ਮਸ਼ੀਨਰੀ ਲੈ ਕੇ ਵਰਤ ਸਕਦਾ ਹੈ।
Leave a Comment
Your email address will not be published. Required fields are marked with *