ਮਿੰਨੀ ਸਕੱਤਰੇਤ ਵਿਖੇ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ
ਫਰੀਦਕੋਟ, 29 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ ਸਕੱਤਰ ਜਿਲਾ ਖੇਤੀਬਾੜੀ ਉਤਪਾਦਨ ਕਮੇਟੀ-ਕਮ-ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਜਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ, ਜਿਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾ ਵਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ, ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜਰ ਵੱਖ-ਵੱਖ ਖੇਤੀ ਧੰਦਿਆ ਨਾਲ ਸਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਸਕੀਮ ਤਹਿਤ ਝੋਨੇ ਦੀ ਬਿਜਾਏ ਹੋਰ ਫਸਲਾਂ ਦੀ ਕਾਸਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਝੋਨੇ ਦੀ ਬਿਜਾਏ ਕੋਈ ਵੀ ਫਸਲ ਬੀਜੀ ਜਾ ਸਕਦੀ ਹੈ ਅਤੇ ਇਹ ਲਾਭ ਲੈਣ ਲਈ ਆਨਲਾਈਨ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਬਾਰਸ ਨਾਂ ਪੈਣ ਕਰਨ ਪੈਦਾ ਹੋਇਆ ਹੁੰਮਸ ਭਰਿਆ ਮੌਸਮ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦੇ ਵਾਧੇ ਲਈ ਬਹੁਤ ਅਨਕੂਲ ਹੈ ਇਸ ਲਈ ਕਿਸਾਨਾਂ ਨੂੰ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਵਿਭਾਗ ਪਿੰਡਾਂ ’ਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਰਦਾ ਹੈ ਤਾਂ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਾਮਿਲ ਹੋ ਕੇ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀ ਸਮਗਰੀ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਸਮੇਂ ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਖਾਦਾਂ, ਕੀਟਨਾਸ਼ਕਾਂ, ਬੀਜਾਂ ਦੇ ਨਮੂਨੇ ਵੀ ਭਰੇ ਜਾਂਦੇ ਹਨ। ਇਸ ਉਪਰੰਤ ਹਾਜਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਆਪਣੇ-ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ’ਤੇ ਚਾਨਣਾ ਪਾਇਆ। ਮੀਟਿੰਗ ਦੌਰਾਨ ਹਾਜਰ ਗੈਰ ਸਰਕਾਰੀ ਮੈਂਬਰ ਕਿਸਾਨਾਂ ਵਲੋਂ ਕਿਸਾਨੀ ਹਿੱਤ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ਨੂੰ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਅਤੇ ਸਬੰਧਤ ਵਿਭਾਗਾਂ ਨੂੰ ਢੁੱਕਵਾਂ ਹੱਲ ਕੱਢਣ ਲਈ ਕਿਹਾ ਗਿਆ। ਮੁੱਖ ਖੇਤੀਬਾੜੀ ਅਫਸਰ ਨੇ ਮੀਟਿੰਗ ਵਿੱਚ ਹਾਜਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋ ਵੱਧ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ’ਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਤਾਂ ਜੋ ਜਿਲਾ ਫਰੀਦਕੋਟ ਨੂੰ ਮਿਲੇ ਅੱਠ ਲੱਖ ਬੂਟੇ ਲਾਉਣ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸ ਇਸ ਮੌਕੇ ਡਾ. ਹਰਮੀਤ ਸਿੰਘ ਐਮ.ਡੀ., ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ, ਗੁਰਲਾਲ ਸਿੰਘ ਡੇਅਰੀ ਇੰਸਪੈਕਟਰ, ਡਾ. ਕੁਲਦੀਪ ਸਿੰਘ ਬਾਗਬਾਨੀ ਵਿਕਾਸ ਅਫਸਰ, ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਚਮਕੌਰ ਸਿੰਘ ਵਣ ਰੇਜ ਅਫਸਰ, ਸ਼੍ਰੀਮਤੀ ਪਿ੍ਰਯੰਕਾ ਮੱਛੀ ਪਾਲਣ ਅਫਸਰ, ਗੈਰ ਸਰਕਾਰੀ ਮੈਂਬਰ ਜਗਦੀਸ਼ ਸਿੰਘ, ਜਸਵਿੰਦਰ ਸਿੰਘ, ਗੁਰਬੀਰ ਸਿੰਘ, ਬੇਅੰਤ ਸਿੰਘ, ਸ੍ਰੀ ਜਗਤਾਰ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਕਿਸਾਨ ਵੀ ਹਾਜਰ ਸਨ।
Leave a Comment
Your email address will not be published. Required fields are marked with *