ਕੋਟਕਪੂਰਾ, 7 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਸਥਾਨਕ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਹੋਈ, ਜਿਸ ਵਿੱਚ ਹਲਕਾ ਕੋਟਕਪੂਰਾ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਹੋਰਨਾਂ ਟਰੇਡਾਂ ਦੇ ਆਗੂਆਂ ਦੁਕਾਨਦਾਰਾਂ ਨੇ ਹਿੱਸਾ ਲਿਆ। ਜਿਸ ਦੌਰਾਨ ਉਹਨਾਂ ਆਪਣੀਆਂ ਸਮੱਸਿਆਵਾਂ ਪ੍ਰਤੀ ਜ਼ਿਲ੍ਹਾ ਪ੍ਰਧਾਨ ਨੂੰ ਜਾਣੂ ਕਰਵਾਇਆ ਅਤੇ ਉਹਨਾਂ ਦੇ ਹੱਲ ਪ੍ਰਤੀ ਵੀ ਪੰਜਾਬ ਸਰਕਾਰ ਤੋਂ ਕਰਵਾਉਣ ਲਈ ਕਿਹਾ। ਇਸ ਸਮੇਂ ਜਿਲਾ ਪ੍ਰਧਾਨ ਗੁਰਮੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪਾਸੋਂ ਹਰ ਵਿੰਗ ਦੇ ਟਰੇਡਾਂ, ਦੁਕਾਨਦਾਰਾਂ ਵਪਾਰੀਆਂ ਨੂੰ ਸਹੂਲਤਾਵਾਂ ਦੇਣ ਦੀ ਵਚਨਬੱਧ ਰਹਿਣਗੇ ਅਤੇ ਹਰੇਕ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਉਹਨਾਂ ਦਾ ਭਰਪੂਰ ਸਾਥ ਦੇਣਗੇ। ਜਿਲਾ ਪ੍ਰਧਾਨ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ, ਕਾਰੋਬਾਰ ਵਿੱਚ ਮੁਸ਼ਕਲਾਂ ਨੂੰ ਫੌਰੀ ਹੱਲ ਕਰਵਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਭਰਪੂਰ ਸਹੂਲਤਾਂ ਦੇਣ ਲਈ ਵੀ ਕਿਹਾ ਹੈ। ਇਸ ਸਮੇਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ, ਮਨਤਾਰ ਸਿੰਘ ਮੱਕੜ, ‘ਆਪ’ ਦੇ ਸੀਨੀਅਰ ਆਗੂ ਬਿੱਟਾ ਨਰੂਲਾ, ਪਿੰਕੀ ਕੁਕਰੇਜਾ, ਸਵਰਨ ਸਿੰਘ ਵਿਰਦੀ, ਸੰਜੀਵ ਕਾਲੜਾ, ਜਸਵਿੰਦਰ ਸਿੰਘ ਜੋੜਾ ਪ੍ਰਧਾਨ ਸਵਰਨਕਾਰ ਯੂਨੀਅਨ ਕੋਟਕਪੂਰਾ, ਸੱਤਦੀਪ ਗੋਇਲ ਸਮੇਤ ਹੋਰ ਵੀ ਵੱਖ-ਵੱਖ ਕਾਰੋਬਾਰੀ ਅਤੇ ਵਪਾਰੀ ਹਾਜ਼ਰ ਸਨ।