ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲਾ ਮੈਜਿਸਟ੍ਰੇਟ ਵਿਨੀਤ ਕੁਮਾਰ ਆਈ.ਏ.ਐੱਸ. ਨੇ ਫੌਜਦਾਰੀ ਦੰਡ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਰਾਜ ’ਚ ਬੀਤੇ ਦਿਨੀ ਕੁਝ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ’ਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਲੋਕ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਇਹ ਪਾਬੰਦੀ ਲਾਈ ਗਈ ਹੈ।