ਬਾਬਾ ਫਰੀਦ ਆਗਮਨ ਪੁਰਬ ਮੌਕੇ ਰਾਸ਼ਟਰੀ ਸੈਮੀਨਾਰ ਆਯੋਜਿਤ
ਫਰੀਦਕੋਟ, 21 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਆਗਮਨ ਪੁਰਬ 2024 ਮੌਕੇ ਜ਼ਿਲ੍ਹਾ ਸੱਭਿਆਚਾਰ ਕਮੇਟੀ ਫਰੀਦਕੋਟ ਅਤੇ ਬਾਬਾ ਫਰੀਦ ਮੈਮੋਰੀਅਲ ਸੁਸਾਇਟੀ ਵਲੋਂ ਪੰਜਾਬ ਦੇ ਮਹਾਨ ਸੂਫ਼ੀ ਫ਼ਕੀਰ ਸ਼ੇਖ ਬਾਬਾ ਫਰੀਦ ਮਸਊਂਦ ਸ਼ੱਕਰਗੰਜ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਰਾਸ਼ਟਰੀ ਸੈਮੀਨਾਰ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਹ ਸੈਮੀਨਾਰ ਚਾਚਾ ਹਰਜਿੰਦਰ ਸਿੰਘ ਜੀ ਤਾਂਗੜੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ.ਏ.ਐਸ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸੈਮੀਨਾਰ ਨੂੰ ਕਰਵਾਉਣ ਵਿਚ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫਰੀਦਕੋਟ ਨੇ ਵੀ ਆਪਣਾ ਪੂਰਾ ਸਹਿਯੋਗ ਪਾਇਆ ਹੈ। ਇਸ ਮੌਕੇ ਸੱਯਦ ਮੁਹਮੰਦ ਅਸਰਫ਼, ਅਸਰਫ਼ੇ-ਮਿਲਤ ਸੇਖਲ ਹਿੰਦ, ਪ੍ਰੋ. ਬ੍ਰਹਮ ਜਗਦੀਸ਼ ਸਿੰਘ, ਪ੍ਰਸਿੱਧ ਲੇਖਕ ਤੇ ਚਿੰਤਕ ਵੀ ਹਾਜ਼ਰ ਸਨ।