ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਦੀਆਂ ਵਿਦਿਆਰਥਣਾ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਦੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਚੱਲ ਰਹੇ ਜ਼ੋਨਲ ਖੇਡ ਮੁਕਾਬਲੇ ਵਿੱਚ ਵੱਧ ਚੜ ਦੇ ਹਿੱਸਾ ਲਿਆ ਤੇ ਪੁਜੀਸ਼ਨਾਂ ਹਾਸਿਲ ਕੀਤੀਆਂ। ਉਨਾਂ ਦੱਸਿਆ ਕਿ ਸਤਰੰਜ਼ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਵਿੱਚ ਅੰਡਰ-14 ਵਰਗ ਵਿੱਚ ਅਰੂਸ਼ੀ, ਮਨਜੋਤ ਕੌਰ, ਪ੍ਰਭਜੋਤ ਕੌਰ, ਏਕਮਜੋਤ ਕੌਰ, ਰਾਜਦੀਪ ਕੌਰ ਨੇ ਪਹਿਲਾ, ਅੰਡਰ-17 ਵਰਗ ਵਿੱਚ ਖੁਸ਼ਪ੍ਰੀਤ ਕੌਰ, ਸਿਮਰਨ, ਮਨੀਸ਼ਾ, ਜਸਵੀਰ ਕੌਰ, ਇਸ਼ਮੀਤ ਕੌਰ ਨੇ ਪਹਿਲਾ ਸਥਾਨ ਅਤੇ ਅੰਡਰ-19 ਵਰਗ ਵਿੱਚ ਸਿਮਰਨਜੋਤ ਕੌਰ, ਰਸ਼ਨਦੀਪ ਕੌਰ, ਹਰਨੂਰ ਕੌਰ, ਪ੍ਰਭਜੋਤ ਕੌਰ ਢਿੱਲੋਂ, ਤਾਨੀਆ ਮੱਕੜ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤੇਂੇ ਜ਼ੋਨ ਸਕੱਤਰ ਸੁਖਮੀਤ ਸਿੰਘ ਗਿੱਲ ਅਤੇ ਮੈਡਮ ਚਰਨਜੀਤ ਕੌਰ ਨੇ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਕੋਟਕਪੂਰਾ ਜ਼ੋਨ ਦੇ ਸਰਕਾਰੀ ਅਤੇ ਪ੍ਰਾਈਵੇਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖਿਡਾਰੀ, ਕੋਚ ਅਤੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੋਚ ਹਰਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ।