ਕੋਟਕਪੂਰਾ, 1 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੈਸ਼ਨਲ ਐਵਾਰਡ ਜੋ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਚੰਡੀਗੜ ਯੂਨੀਵਰਸਿਟੀ ਵਿਖੇ ਕਰਵਾਏ ਗਏ ਜਿਸ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਚਾਰ ਵਿਦਿਆਰਥਣਾਂ ਮੋਨਿਕਾ ਸ਼ਰਮਾ ਸਪੁੱਤਰੀ ਸੁਖਬੀਰ ਸਿੰਘ, ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਸਿੰਘ, ਰਸ਼ਨਦੀਪ ਕੌਰ ਸਪੁੱਤਰੀ ਪਲਵਿੰਦਰ ਸਿੰਘ ਅਤੇ ਲਵਪ੍ਰੀਤ ਕੌਰ ਸਪੁੱਤਰੀ ਗੁਰਮੀਤ ਸਿੰਘ ਨੂੰ ਨੈਸ਼ਨਲ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ: ਕਿਰਨ ਬੇਦੀ ਸਾਬਕਾ ਗਵਰਨਰ ਪੇਂਡੂਚੇਰੀ ਸਨ। ਮੰਚ ਤੇ ਡਾ: ਜਗਜੀਤ ਸਿੰਘ ਧੁਰੀ ਪ੍ਰਧਾਨ ਫੈਪ ਅਤੇ ਚੰਡੀਗੜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਐਚ.ਐਸ ਬਾਵਾ ਬਿਰਾਜਮਾਨ ਸਨ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣਾਂ ਨੂੰ ਨੈਸ਼ਨਲ ਐਵਾਰਡ ਮਿਲਣਾ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਸਕੂਲ ਸਟਾਫ, ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ।ਸਕੂਲ ਦੀ ਇਸ ਪ੍ਰਾਪਤੀ ’ਤੇ ਵਿਦਿਆਰਥਣਾਂ ਅਤੇ ਸਕੂਲ ਸਟਾਫ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਸੰਸਥਾ ਹਰ ਸਮੇਂ ਵਿਦਿਆਰਥੀਆਂ ਦੀ ਚੰਗੀ ਸਿੱਖਿਆ ਅਤੇ ਉਨਾਂ ਦੇ ਮਾਰਗ ਦਰਸ਼ਨ ਲਈ ਮਿਹਨਤ ਕਰਦੀ ਰਹੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਦਿਆਰਥੀ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।