ਕੋਟਕਪੂਰਾ, 24 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਵਿਖੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ‘ਧਰਤ ਦਿਵਸ’ ਮਨਾਇਆ ਗਿਆ। ਇਸ ਦਿਵਸ ਨੂੰ ਸਮਰਪਿਤ ਸਕੂਲ ਵਿੱਚ ਚੱਲ ਰਹੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਧਰਤ ਦਿਵਸ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੀਆਂ ਪੇਂਟਿੰਗ ਤਿਆਰ ਕੀਤੀਆਂ ਗਈਆਂ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਧਰਤੀ ਮਾਂ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਵਰਗ ’ਚੋਂ ਹਰਮਨਪ੍ਰੀਤ ਕੌਰ ਨੇ ਪਹਿਲਾ, ਬਰਕਤਬਾਨੀ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਅਤੇ ਨਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਦੂਜੇ ਵਰਗ ’ਚੋਂ ਅਰੂਸ਼ੀ ਅਤੇ ਗੁਰਲੀਨ ਕੌਰ ਨੇ ਪਹਿਲਾ ਸਥਾਨ, ਮਨਜੋਤ ਕੌਰ ਅਤੇ ਅਨਮੋਲਪ੍ਰੀਤ ਸਿੰਘ ਨੇ ਦੂਜਾ, ਬਲਜੀਤ ਕੌਰ ਅਤੇ ਤਕਦੀਰ ਕੌਰ ਨੇ ਤੀਜਾ, ਤੀਜੇ ਵਰਗ ਵਿੱਚੋਂ ਵਰਲੀਨ ਕੌਰ ਅਤੇ ਕਮਲਪ੍ਰੀਤ ਕੌਰ ਨੇ ਪਹਿਲਾ, ਜੈਸਮੀਨ ਕੌਰ ਅਤੇ ਹਰਸ਼ਦੀਪ ਨੇ ਦੂਜਾ, ਖੁਸ਼ਪ੍ਰੀਤ ਅਤੇ ਖੁਸ਼ਮਨਦੀਪ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਰਾਕੇਸ਼ ਸ਼ਰਮਾ, ਮੈਡਮ ਨਵਪ੍ਰੀਤ ਸ਼ਰਮਾ ਅਤੇ ਮੈਡਮ ਰਾਜਵਿੰਦਰ ਕੌਰ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾ ਵਿਦਿਆਰਥੀਆਂ ਨੂੰ ਧਰਤ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਧਰਤੀ ਮਾਤਾ ਦਾ ਦੇਣ ਅਸੀਂ ਕਦੇ ਨਹੀਂ ਦੇ ਸਕਦੇ।