ਕੋਟਕਪੂਰਾ, 29 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਰਾਸ਼ਟਰੀ ਵਿਗਿਆਨ ਦਿਵਸ ਹਰ ਸਾਲ 28 ਫਰਵਰੀ ਨੂੰ ਪ੍ਰਤਿਭਾਵਾਨ ਵਿਗਿਆਨੀ ਸਰ ਸੀ.ਵੀ. ਦੁਆਰਾ ਰਮਨ ਪ੍ਰਭਾਵ ਦੀ ਖੋਜ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਫਿਜਿਕਸ ਦੇ ਮਹਾਨ ਵਿਗਿਆਨੀ ਸਰ ਚੰਦਰਸ਼ੇਖਰ ਵੇਂਕਟ ਨੇ 28 ਫਰਵਰੀ 1928 ਨੂੰ ਇੱਕ ਮਹੱਤਵਪੂਰਨ ਖੋਜ ਕੀਤੀ ਸੀ। ਇਹ ਖੋਜ ਪਾਰਦਰਸ਼ੀ ਪਦਾਰਥ ਤੋਂ ਲੰਘਣ ਕਰਕੇ ਪ੍ਰਕਾਸ਼ ਦੀਆਂ ਕਿਰਨਾਂ ਵਿੱਚ ਆਉਣ ਵਾਲੇ ਬਦਲਾਅ ਕਰਕੇ ਕੀਤੀ ਗਈ ਸੀ ਇਸ ਮਹੱਤਵਪੂਰਨ ਖੋਜ ਲਈ 1930 ਵਿੱਚ ਉਹਨਾਂ ਨੂੰ ਫਿਜਿਕਸ ਦੇ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦਿਨ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਦੇ ਵਿਗਿਆਨ ਵਿਭਾਗ ਦੇ ਸੰਦੀਪ ਸ਼ਰਮਾ (ਲੈਕਚਰਾਰ ਬਾਇੳ), ਕੁਲਦੀਪ ਕੌਰ (ਲੈਕਚਰਾਰ ਫਿਜਿਕਸ) ਅਤੇ ਅਮਨਦੀਪ ਕੌਰ (ਲੈਕਚਰਾਰ ਕਮਿਸਟਰੀ) ਨੇ ਬੱਚਿਆਂ ਨੂੰ ਡਾ: ਸੀ.ਵੀ. ਰਮਨ ਦੁਆਰਾ ਵਿਗਿਆਨ ਵਿੱਚ ਫਿਜਿਕਸ ਦੇ ਖੇਤਰ ਵਿੱਚ ਕੀਤੇ ਗਏ ਅਵਿਸ਼ਕਾਰਾਂ ਬਾਰੇ ਬੜੇ ਹੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੇ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਵਿਚਕਾਰ ਇਸ ਦਿਹਾੜੇ ਦੇ ਸੰਬੰਧ ਵਿੱਚ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਦੀ ਸ਼ਲਾਘਾ ਕਰਦਿਆਂ ਡਾ: ਸੀ.ਵੀ. ਰਮਨ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਡਾ: ਸੀ.ਵੀ. ਰਮਨ ਦੇ ਜੀਵਨ ਤੋਂ ਸੇਧ ਲੈਂਦਿਆਂ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਅਨੀਤਾ ਸਿਆਲ, ਮੈਡਮ ਰਾਜਵਿੰਦਰ ਕੌਰ, ਅਧਿਆਪਕ ਪ੍ਰਦੀਪ ਕੁਮਾਰ, ਅਧਿਆਪਕ ਹਰਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।
Leave a Comment
Your email address will not be published. Required fields are marked with *