ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਵਿਖੇ ਮਨਾਇਆ ਗਿਆ। ਜਿਸ ਮੌਕੇ ਸਥਾਨਕ ਸਿੱਖਾਂਵਾਲਾ ਸੜਕ ’ਤੇ ਸਥਿੱਤ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾ ਹਰਸਿਮਰਨ ਕੌਰ ਸਪੁੱਤਰੀ ਸੁਖਦਰਸ਼ਨ ਸਿੰਘ, ਜੈਸਮੀਨ ਕੌਰ ਸਪੁੱਤਰੀ ਸਤਪਾਲ ਸਿੰਘ ਅਤੇ ਜਸ਼ਦੀਪ ਕੌਰ ਸਪੁੱਤਰੀ ਸੁਖਮੰਦਰ ਸਿੰਘ ਨੂੰ ਅੱਠਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿੱਚੋਂ ਮੈਰਿਟ ਸਥਾਨ ਹਾਸਲ ਕਰਨ ’ਤੇ ਮੈਡਮ ਵੀਰਪਾਲ ਕੌਰ ਐੱਸ.ਡੀ.ਐੱਮ. ਕੋਟਕਪੂਰਾ ਵਲੋਂ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾ ਦੀ ਇਸ ਵਧੀਆ ਕਾਰਗੁਜ਼ਾਰੀ ’ਤੇ ਉਨ੍ਹਾਂ ਨੇ ਸਕੂਲ ਸਟਾਫ਼ ਅਤੇੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥਣਾ ਦੀ ਇਸ ਪ੍ਰਾਪਤੀ ਉੱਪਰ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Leave a Comment
Your email address will not be published. Required fields are marked with *