ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਏ.ਐੱਸ.ਐੱਫ. ਵੱਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਸਮੇਂ-ਸਮੇਂ ’ਤੇ ਸਟੇਟ ਅਤੇ ਰਾਜ ਪੱਧਰ ’ਤੇ ਕਰਵਾਏ ਜਾਂਦੇ ਆਨਲਾਈਨ ਡਰਾਇੰਗ ਮੁਕਾਬਲੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰਾਮਨੌਮੀ ਨੂੰ ਸਮਰਪਿਤ ਡਰਾਇੰਗ ਮੁਕਾਬਲਾ ਜੋ ਕਿ ਨੈਸ਼ਨਲ ਪੱਧਰ ’ਤੇ ਕਰਵਾਇਆ ਗਿਆ ਸੀ, ਵਿੱਚ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਸਪੁੱਤਰੀ ਸਤਪਾਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ 5100 ਰੁਪਏ ਨਗਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ। ਸਟੇਟ ਪੱਧਰ ’ਤੇ ਗਲੋਬਲ ਵਾਰਮਿੰਗ ਥੀਮ ਨਾਲ ਸੰਬੰਧਤ ਚਾਰਟ ਮੇਕਿੰਗ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਸਪੁੱਤਰੀ ਰੇਸ਼ਮ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ 3100 ਰੁਪਏ ਨਕਦ ਇਨਾਮ ਰਾਸ਼ੀ ਪ੍ਰਾਪਤ ਕੀਤੀ। ਏ.ਅੱੈਸ.ਐੱਫ. ਦੇ ਕਮੇਟੀ ਮੈਂਬਰ ਪ੍ਰਵੀਨ ਕੁਮਾਰ ਖੰਨਾ ਅਤੇ ਗਿਆਨ ਇੰਦਰ ਸਿੰਘ ਰਾਜਪੂਤ ਨੇ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਦੂਜੇ ਬੱਚਿਆਂ ਨੂੰ ਵੀ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਅੰਦਰ ਲੁਕੀ ਹੋਈ ਕਲਾ ਨੂੰ ਬਾਹਰ ਕੱਢਣ ਲਈ ਵੱਧ ਤੋਂ ਵੱਧ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੰਦੀਪ ਕੁਮਾਰ ਸ਼ਰਮਾ, ਮੈਡਮ ਨਵਪ੍ਰੀਤ ਸ਼ਰਮਾ, ਪ੍ਰਦੀਪ ਕੁਮਾਰ ਅਤੇ ਰਾਜਵਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਕੈਪਸ਼ਨ: ਵਿਦਿਆਰਥਣਾ ਨੂੰ ਸਨਮਾਨਿਤ ਕਰਦੇ ਹੋਏ ਸੰਦੀਪ ਕੁਮਾਰ ਸ਼ਰਮਾ ਅਤੇ ਮੈਡਮ ਨਵਪ੍ਰੀਤ ਸ਼ਰਮਾ।