ਰੋਪੜ, 12 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮ)
ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਵੱਲੋਂ ਅੱਜ ਮੋਜੂਦਾ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਜਿਸ ਬਾਰੇ ਸੀਨੀਅਰ ਵੈਟਰਨਰੀ ਅਫ਼ਸਰ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਇਸ ਦੌਰਾਨ ਡਾ. ਮੁਹੰਮਦ ਜਮੀਲ ਜਿਲ੍ਹਾ ਡਾਇਰੈਕਟਰ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ। ਉਨ੍ਹਾਂ ਪਸ਼ੂਆਂ ਲਈ ਮੂੰਹਖੁਰ ਦੀ ਵੈਕਸੀਨੇਸ਼ਨ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਪਰੰਤ ਸੀਮਨ ਬੈਂਕ ਦੀ ਪ੍ਰਗਤੀ ਰਿਪੋਰਟ ਘੋਖੀ ਅਤੇ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸਹਾਇਕ ਡਾਇਰੈਕਟਰ ਡਾ. ਤਰਲੋਚਨ ਸਿੰਘ, ਡਾ. ਗੋਪਾਲ ਕ੍ਰਿਸ਼ਨ, ਡਾ. ਮਨਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।