ਕੋਟਕਪੂਰਾ, 1 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਅਮਰੀਕ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦਾ ਅਹੁਦਾ ਸੰਭਾਲਿਆ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਹੁਤ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਆਪਣੀ ਬੀ.ਐੱਸ.ਸੀ. ਐਗਰੀਕਲਚਰ ਦੀ ਡਿਗਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਐਮ.ਐਸ.ਸੀ. ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਤੋਂ ਹਾਸਿਲ ਕੀਤੀ ਅਤੇ ਪੀ.ਐਚ.ਡੀ. (ਐਗਰੋਨਮੀ) ਦੀ ਡਿਗਰੀ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਤੋਂ ਕਰ ਰਹੇ ਹਨ। ਉਨ੍ਹਾਂ 1990 ਤੋਂ 2016 ਤੱਕ 26 ਸਾਲ ਖੇਤੀਬਾੜੀ ਵਿਕਾਸ ਅਫਸਰ 2016 ਤੋਂ 2021 ਤੱਕ ਬਤੌਰ ਖੇਤੀਬਾੜੀ ਅਫਸਰ ਸੇਵਾਵਾਂ ਨਿਭਾਈਆਂ। ਡਾ. ਅਮਰੀਕ ਸਿੰਘ ਬਤੌਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਅਤੇ ਜਿਲ੍ਹਾ ਸਿਖਲਾਈ ਅਫਸਰ ਗੁਰਦਾਸਪੁਰ ਵੀ ਆਪਣੀ ਸੇਵਾਵਾਂ ਨਿਭਾਅ ਚੁੱਕੇ ਹਨ। ਕਿਸਾਨੀ ਹਿੱਤ ’ਚ ਡਾ. ਅਮਰੀਕ ਸਿੰਘ ਨਾਲ ਹੁਣ ਤੱਕ 77 ਹਜਾਰ ਨੌਜਵਾਨ ਕਿਸਾਨ ਪੰਜਾਬ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ, ਉਤਰਾਖੰਡ, ਉਤਰ ਪ੍ਰਦੇਸ ਅਤੇ ਹਰਿਆਣਾ ਤੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਰਾਬਤੇ ’ਚ ਹਨ। ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਇਹ ਵਿਸ਼ਵਾਸ਼ ਦਿਵਾਇਆ ਕਿ ਕਿਸਾਨੀ ਹਿੱਤ ’ਚ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮਿਆਰੀ ਬੀਜ, ਖਾਦ ਅਤੇ ਕੀਟਨਾਸ਼ਕ ਮੁਹੱਈਆ ਕਰਵਾਏ ਜਾਣਗੇ ਅਤੇ ਉਹਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ।