ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੀ ਦਿਨੀਂ ਹੋਈ ਵਿਭਾਗੀ ਤਰੱਕੀ ਤੋਂ ਬਾਅਦ ਡਾ. ਵਰਿੰਦਰ ਕੁਮਾਰ ਐਮ.ਡੀ. ਮੈਡੀਸਨ ਨੇ ਜਿਲ੍ਹਾ ਟੀਕਾਕਰਨ ਅਫਸਰ ਵਜੋਂ ਆਪਣਾ ਆਹੁਦਾ ਸੰਭਾਲਿਆ ਗਿਆ। ਇਸ ਮੌਕੇ ਉਹਨਾਂ ਨੂੰ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਫਰੀਦਕੋਟ ਨੇ ਮੁਬਾਰਕਾਂ ਦਿੱਤੀਆਂ। ਵਰਨਣਯੋਗ ਹੈ ਕਿ ਡਾ. ਵਰਿੰਦਰ ਕੁਮਾਰ ਪਿਛਲੇ ਲੰਮੇ ਸਮੇਂ ਸਿਵਲ ਹਸਪਤਾਲ ਜੈਤੋ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ ਅਤੇ ਪਿਛਲੇ ਦਿਨੀਂ ਹੀ ਉਹਨਾਂ ਦੀ ਤਰੱਕੀ ਬਤੌਰ ਜਿਲ੍ਹਾ ਟੀਕਾਕਰਨ ਅਫਸਰ ਵਜੋਂ ਹੋਈ ਸੀ। ਉਹਨਾਂ ਨੂੰ ਸਿਵਲ ਸਰਜਨ ਦਫਤਰ ਦੇ ਸਮੂਹ ਸਟਾਫ ਵੱਲੋਂ ਵਧਾਈਆਂ ਵੀ ਦਿੱਤੀਆਂ ਗਈਆਂ ਅਤੇ ਉਹਨਾਂ ਵੱਲੋਂ ਵੀ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਦਾ ਧੰਨਵਾਦ ਕੀਤਾ ਗਿਆ।