ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਦਿਨ-ਰਾਤ ਕੀਤੀ ਗਈ ਸਖਤ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਈ ਡਿਊਟੀ ਸਦਕਾ ‘ਆਪ’ ਦੇ ਸੀਨੀਅਰ ਆਗੂ ਡਾ. ਹਰਪਾਲ ਸਿੰਘ ਢਿੱਲਵਾਂ ਨੂੰ ਫਰੀਦਕੋਟ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਸਾਥੀ ਅਤੇ ‘ਆਪ’ ਵਲੰਟੀਅਰ ਹਰਜਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੀਤੇ ਦਿਨੀਂ ਡਾ. ਹਰਪਾਲ ਸਿੰਘ ਢਿੱਲਵਾਂ ਨੂੰ ਪਾਰਟੀ ਵਲੋਂ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ, ਜਿਸ ਨਾਲ ਉਹ ਬਹੁਤ ਖੁਸ਼ ਹਨ ਅਤੇ ਆਉਣ ਵਾਲੇ ਸਮੇਂ ’ਚ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣਗੇ। ਇਸ ਮੌਕੇ ਡਾ. ਹਰਪਾਲ ਸਿੰਘ ਨੇ ਪਾਰਟੀ ਹਾਈਕਮਾਂਡ ਸਮੇਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਅਮੋਲਕ ਸਿੰਘ ਵਿਧਾਇਕ ਜੈਤੋ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਅਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਆਦਿ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵਲੋਂ ਜੋ ਅਹਿਮ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਪ੍ਰਗਟਾਏ ਗਏ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਪਾਰਟੀ ਨੂੰ ਇਕਜੁੱਟ ਰੱਖ ਕੇ ਹਮੇਸ਼ਾਂ ਇਸ ਦੀ ਮਜਬੂਤੀ ਲਈ ਕੰਮ ਕਰਨਗੇ। ਜਿਕਰਯੋਗ ਹੈ ਕਿ ਡਾ. ਹਰਪਾਲ ਸਿੰਘ ਢਿੱਲਵਾਂ ਇਸ ਤੋਂ ਪਹਿਲਾਂ ਪਾਰਟੀ ਲਈ ਐੱਸ.ਸੀ. ਵਿੰਗ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਵੀ ਵਜੋਂ ਕੰਮ ਕਰ ਰਹੇ ਹਨ।