ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਫਰੀਦਕੋਟ, ਹਲਕਾ ਗਿੱਦਰਬਾਹਾ ਦੇ ਬਲਾਕ ਪ੍ਰਭਾਰੀ, ਐੱਮ.ਏ., ਬੀ.ਐੱਡ., ਐੱਮ.ਐੱਡ, ਐੱਮ.ਫੀਲ, ਪੀ.ਐੱਚ.ਡੀ., ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਨੈਸ਼ਨਲ ਐਵਾਰਡ ਅਤੇ ਸੀਨੀਅਰ “ਆਪ” ਆਗੂ ਡਾ. ਹਰਪਾਲ ਸਿੰਘ ਢਿੱਲਵਾਂ ਨੂੰ ਪੰਜਾਬ ਸਟੇਟ ਫਾਰਮਰ ਅਤੇ ਫਾਰਮਰ ਵਰਕਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਢਿੱਲਵਾਂ ਨੇ ਆਪਣੀ ਇਸ ਨਿਯੁਕਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਡਾ. ਸੰਦੀਪ ਪਾਠਕ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਅਹੁਦੇ ’ਤੇ ਪੂਰੀ ਇਮਾਨਦਾਰ ਅਤੇ ਸ਼ਿੱਦਤ ਨਾਲ ਕੰਮ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਦਿਨ-ਰਾਤ ਇਕ ਕਰਕੇ ਲੋਕਾਂ ਤੱਕ ਲੈ ਕੇ ਜਾਣਗੇ।
Leave a Comment
Your email address will not be published. Required fields are marked with *