· ਸਿਖਿਆਰਥੀ ਪੂਰੀ ਸੁਹਿਰਦਤਾ ਨਾਲ ਲੈਣ ਟ੍ਰੇਨਿੰਗ
ਬਠਿੰਡਾ, 8 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਨੇ ਸਥਾਨਕ ਰੈੱਡ ਕਰਾਸ ਸੁਸਾਇਟੀ ਵਿਖੇ ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸੂਬਾ ਸਰਕਾਰ ਦੇ ਸਹਿਯੋਗ ਨਾਲ ਮਾਹੂਆਣਾ ਦੀ ਤਰਜ਼ ਤੇ ਵਪਾਰਕ ਗੱਡੀਆਂ ਦੇ ਨਵੇਂ ਤੇ ਰੀਨਿਊ ਲਾਈਸੰਸਾਂ ਲਈ 2 ਦਿਨਾ ਦਾ ਰੋਡ ਸੇਫਟੀ ਰਿਫਰੈਸ਼ਰ ਕੋਰਸ ਕਰਵਾਉਣ ਲਈ ਬਠਿੰਡਾ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਖੋਲ੍ਹਿਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਉਪਰਾਲੇ ਨਾਲ ਖੋਲ੍ਹੇ ਗਏ ਇਸ ਇੰਸਟੀਚਿਊਟ ਵਿੱਚ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਨੂੰ ਬੇਹੱਦ ਫਾਇਦਾ ਹੋਵੇਗਾ, ਕਿਉਂਕਿ ਪਹਿਲਾਂ ਰੋਡ ਸੇਫਟੀ ਦਾ ਇਹ ਰਿਫਰੈਸ਼ਰ ਕੋਰਸ ਕਰਨ ਲਈ ਲੋਕਾਂ ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਮਾਹੂਆਣਾ ਚ ਸਥਿਤ ਇੰਸਟੀਚਿਊਟ ਚ ਜਾਣਾ ਪੈਦਾ ਸੀ, ਜੋ ਕਿ ਕਾਫੀ ਦੂਰ ਸੀ। ਇਹ ਸੈਂਟਰ ਖੁੱਲ੍ਹਣ ਨਾਲ ਜਿੱਥੇ ਉਨ੍ਹਾਂ ਦਾ ਪੈਸੇ ਤੇ ਸਮੇਂ ਦੀ ਬੱਚਤ ਹੋਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟ੍ਰੇਨਿੰਗ ਪ੍ਰਾਪਤ ਕਰਨ ਪਹੁੰਚੇ ਡਰਾਈਵਰਾਂ ਨੂੰ ਕਿਹਾ ਕਿ ਇਸ ਟ੍ਰੇਨਿੰਗ ਨੂੰ ਪੂਰੀ ਸੁਹਿਰਦਤਾ ਨਾਲ ਲੈਣ ਤਾਂ ਜੋ ਟਰੈਫਿਕ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਕਰਕੇ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।
ਇਸ ਦੌਰਾਨ ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਦਰਸ਼ਨ ਕੁਮਾਰ ਨੇ ਦੱਸਿਆ ਕਿ 2 ਦਿਨਾਂ ਰੋਡ ਸੇਫਟੀ ਕੋਰਸ ਕਰਨ ਲਈ ਪ੍ਰਾਰਥੀ ਨੂੰ ਡਰਾਈਵਿੰਗ ਲਾਈਸੰਸ ਅਤੇ ਆਧਾਰ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ ਦੀਆਂ ਫੋਟੋ ਲੈ ਕੇ ਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਪੰਜਾਬ ਵਲੋਂ ਨਿਰਧਾਰਤ 430 ਰੁਪਏ ਫੀਸ ਰਜਿਸਟ੍ਰੇਸ਼ਨ ਮੌਕੇ ਜਮ੍ਹਾਂ ਕਰਵਾਉਣੀ ਹੋਵੇਗੀ।
ਇਸ ਮੌਕੇ ਰੈਡ ਕਰਾਸ ਸਟਾਫ ਵਲੋਂ ਫਸਟ ਏਡ ਟ੍ਰੇਨਰ ਸ਼੍ਰੀ ਨਰੇਸ਼ ਪਠਾਣੀਆ, ਇੰਸਟੀਚਿਊਟ ਦੇ ਇੰਸਟਰਕਟਰ ਗਗਨਦੀਪ ਤੋਂ ਇਲਾਵਾ ਹੋਰ ਸਮੂਹ ਸਟਾਫ਼ ਆਦਿ ਹਾਜ਼ਰ ਰਿਹਾ।
Leave a Comment
Your email address will not be published. Required fields are marked with *