ਬਠਿੰਡਾ, 12 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਖਾਸ਼ ਆਪੀਲ ਕੀਤੀ ਹੈ ਕਿ ਉਹ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਗਰੀਬਾਂ, ਯਤੀਮਾਂ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨਾਲ ਇਸ ਤਿਉਹਾਰ ਨੂੰ ਮਿਲ ਕੇ ਮਨਾਉਣ ਨੂੰ ਵੀ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।
ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਇਹ ਤਿਉਹਾਰ ਜ਼ਿਲ੍ਹੇ ਦੇ ਵਸਨੀਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਹੀ ਮਨਾਉਣੀ ਚਾਹੀਦੀ ਹੈ।
Leave a Comment
Your email address will not be published. Required fields are marked with *