ਕਿਹਾ! ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐੱਸਜੀਪੀਸੀ ਦੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ
ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਗੁਰਦੁਆਰਾ ਹਰਿੰਦਰਾ ਨਗਰ ਵਿਖੇ ਰੱਖੇ ਗਏ ਕੈਂਪ ’ਚ ਸ਼ਿਰਕਤ ਕਰਕੇ ਕੇਸਧਾਰੀ ਵੋਟਰਾਂ ਨੂੰ ਐਸ.ਜੀ.ਪੀ.ਸੀ ਵੋਟਾਂ ਬਣਾਉਣ ਲਈ ਉਲੀਕੇ ਗਏ ਇਸ ਕੈਂਪ ’ਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਵੋਟ ਬਣਾਉਣ ਦੀ ਅਪੀਲ ਦੁਹਰਾਈ। ਉਨ੍ਹਾਂ ਇਸ ਮੌਕੇ ਵੋਟਾਂ ਬਣਾਉਣ ਵਾਸਤੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤਰਤ ਉਨ੍ਹਾਂ ਦੇ ਧਿਆਨ ’ਚ ਲਿਆਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ’ਚ ਹੁਣ ਤੱਕ 16 ਦੇ ਕਰੀਬ ਕੈਂਪ ਲੱਗ ਚੁੱਕੇ ਹਨ, ਜਿਸ ਦੌਰਾਨ ਤਕਰੀਬਨ 25 ਹਜਾਰ ਦੇ ਕਰੀਬ ਲੋਕਾਂ ਨੇ ਆਪਣੀਆਂ ਵੋਟਾਂ ਬਣਵਾ ਲਈਆਂ ਹਨ ਉਨ੍ਹਾਂ ਕਿਹਾ ਕਿ ਇਹ ਗਿਣਤੀ ਜਿਲਾ ਫਰੀਦਕੋਟ ਦੇ ਹਿਸਾਬ ਨਾਲ ਘੱਟ ਹੈ ਅਤੇ ਇਸ ’ਚ ਹੋਰ ਇਜਾਫਾ ਕਰਨ ਦੀ ਲੋੜ ਹੈ। ਉਹਨਾਂ ਦੱਸਿਆ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਹੋਇਆ ਹੈ ਜੋ ਕਿ 29 ਫਰਵਰੀ 2024 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ 29 ਫਰਵਰੀ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ 20 ਮਾਰਚ ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪਿ੍ਰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਦਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।