*ਜਾਇਜ ਸਮੱਸਿਆਵਾਂ ਦਾ ਮੌਕੇ ‘ਤੇ ਕੀਤਾ ਹੱਲ
*ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਧਿਆਰੀਆਂ ਨੂੰ ਦਿੱਤੇ ਆਦੇਸ਼*
*ਪਿੰਡ ਗੋਬਿੰਦਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ*
ਗੋਬਿੰਦਪੁਰਾ (ਬਠਿੰਡਾ) : 20 ਸਤੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਪੈਂਦੇ ਪਿੰਡ ਗੋਬਿੰਦਪੁਰਾ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਜਿੱਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਉਨ੍ਹਾਂ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ ਅਤੇ ਐਸਡੀਐਮ ਬਠਿੰਡਾ ਇਨਾਯਤ ਹਾਜ਼ਰ ਸਨ।
ਕੈਂਪ ਦੌਰਾਨ ਪਿੰਡ ਗੋਬਿੰਦਪੁਰਾ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ‘ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ, ਜਿਨ੍ਹਾਂ ‘ਚੋਂ ਬਹੁਤੀਆਂ ਸਮੱਸਿਆਵਾਂ ਦਾ ਡਿਪਟੀ ਕਮਿਸ਼ਨਰ ਵਲੋਂ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਦੌਰਾਨ ਮਾਲ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਾਲ ਵਿਕਾਸ ਪ੍ਰਜੈਕਟ, ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਪਸ਼ੂ ਪਾਲਣ, ਸੇਵਾ ਕੇਂਦਰ, ਸਾਂਝ ਕੇਂਦਰ, ਬਿਜਲੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪੋ-ਆਪਣੇ ਟੇਬਲ ਲਗਾ ਕੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਦੇ ਲੋਕ ਤੇ ਮੋਹਤਵਾਰ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *