ਕੋਟਕਪੂਰਾ, 28 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਹਮਣ ਵਾਲਾ ਰੋਡ ਤੇ ਸਥਿਤ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦਾ ਜਨਮ-ਦਿਨ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕੋਰੀਓਗਰਾਫੀਆਂ, ਗੀਤ, ਕਵਿਤਾਵਾਂ ਆਦਿ ਦੀ ਪੇਸ਼ਕਾਰੀ ਕੀਤੀ। ਕੁਝ ਬੱਚਿਆਂ ਨੇ ਭਾਸ਼ਣ ਰਾਹੀਂ ਭਗਤ ਸਿੰਘ ਦੇ ਜੀਵਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜਨਮ-ਦਿਨ ‘ਤੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਦੌਰ ਅੰਦਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਘਰ-ਘਰ ਲੈ ਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫੈਲੀ ਆਬਰਾਬਰਤਾ, ਬੇਰੁਜ਼ਗਾਰੀ, ਅਤੇ ਭਿ੍ਰਸ਼ਟਾਚਾਰੀ ਨੂੰ ਜੜ੍ਹੋਂ ਖ਼ਤਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਖਿਆ ਸੀ, ਉਹ ਸੁਪਨਾ ਅਜੇ ਤੱਕ ਪੂਰਾ ਨਹੀਂ ਹੋਇਆ ।ਇਸ ਸੁਪਨੇ ਨੂੰ ਪੂਰਾ ਕਰਨ ਲਈ ਸਮੁੱਚੇ ਦੇਸ਼ ਦੇ ਨੌਜਵਾਨਾਂ ਨੂੰ ਇੱਕਜੁੱਟ ਹੋ ਕੇ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਸਮੇਂ ਸੰਸਥਾ ਦੇ ਸਰਪ੍ਰਸਤ ਸ੍ਰੀ ਅਸ਼ੋਕ ਚਾਵਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ-ਦਿਨ ‘ਤੇ ਸੱਚੇ ਦਿਲੋਂ ਇਹੀ ਪ੍ਰਣ ਹੋਵੇਗਾ ਕਿ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਮਨ ਅੰਦਰ ਧਾਰ ਕੇ ਸਮੁੱਚੇ ਸਮਾਜ ਦੀ ਭਲਾਈ ਲਈ ਕੰਮ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣਾ ਮਾਰਗ-ਦਰਸ਼ਕ ਮੰਨਿਆ ਜਾਵੇ । ਦੇਸ਼ ਦੇ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ।ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਕਸਦ ਨੂੰ ਪੂਰਾ ਕਰਨਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਜਿਹੇ ਦੇਸ਼-ਭਗਤਾਂ ਦੀ ਸੋਚ ‘ਤੇ ਪਹਿਰਾ ਦੇਈਏ ਅਤੇ ਉਹਨਾਂ ਦੀ ਸੋਚ ਨੂੰ ਅਮਰ ਰੱਖੀਏ। ਅੰਤ ਵਿੱਚ ਇਸ ਪ੍ਰੋਗਰਾਮ ਨੂੰ ਤਿਆਰਕਰਤਾ ਸੰਗੀਤ ਅਧਿਆਪਕ, ਜਸਵਿੰਦਰ ਸਿੰਘ ਬਰਾੜ ,ਨਟਵਰ ਸਿੰਘ, ਸ਼ਿਵ ਦਿਓੜਾ ਦਾ ਬਹੁਤ -ਬਹੁਤ ਧੰਨਵਾਦ ਕੀਤਾ|ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ|