ਕੋਟਕਪੂਰਾ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ (ਬ੍ਰਾਂਚ ਡਿਪਟੀ ਕਮਿਸ਼ਨਰ) ਦੇ ਦਰਜਾ ਚਾਰ ਮੁਲਾਜ਼ਮਾਂ ਨੇ ਅੱਜ ਰਾਮ ਸਿੰਘ ਪ੍ਰਧਾਨ ਅਤੇ ਸਰਦੂਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਨਵੇਂ ਬਦਲਕੇ ਆਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਆਈ ਏ ਐਸ ਨੂੰ ਗੁਲਦਸਤਾ ਭੇਂਟ ਕਰਕੇ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਕਿਹਾ ਗਿਆ। ਆਗੂਆਂ ਨੇ ਆਸ ਪ੍ਰਗਟਾਈ ਕਿ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਵੱਖ ਵੱਖ ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਖੇਤਰਾਂ ਵਿੱਚ ਕੰਮ ਕਰਦੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਚਮਕੌਰ ਸਿੰਘ ਖਜਾਨਚੀ, ਜਗਦੀਪ ਸਿੰਘ, ਰੋਹਿਤ ਸੋਬਤੀ ਮੀਤ ਪ੍ਰਧਾਨ, ਰਾਜਦੇਵ ਸਿੰਘ, ਰਾਜ ਕਰਨ, ਗੁਰਦੀਪ ਸਿੰਘ, ਮੁਰਾਰੀ ਲਾਲ, ਰਾਮ ਸੇਵਕ, ਮੋਹਨ ਸਿੰਘ, ਸਿਮਰਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਆਦਿ ਵੀ ਹਾਜ਼ਰ ਸਨ।

