ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 19-02-2024 ਨੂੰ ਪੰਜਾਬ ’ਚ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾਂ ’ਤੇ ਚਲਾਇਆ ਜਾ ਰਿਹਾ ਹੈ। ਜਿਸ ਦੀ ਕੌਂਸਲਿੰਗ ਮਿਤੀ 8 ਫਰਵਰੀ ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਟ੍ਰੇਨਿੰਗ ’ਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ, ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 5 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 08-02-2024 ਨੂੰ ਮੈਟਿ੍ਰਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ, ਡੀ.ਸੀ. ਦਫਤਰ, ਪਹਿਲੀ ਮੰਜ਼ਿਲ, ਕਮਰਾ ਨੰ: 212 ਤੋਂ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98779-93637 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Leave a Comment
Your email address will not be published. Required fields are marked with *