ਪੰਜਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ
ਸੰਗਰੂਰ 5 ਜਨਵਰੀ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਅੱਜ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਇਕ ਸਿਖਿਆਦਾਇਕ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪਰੋਗਰਾਮ ਦਿੱਤਾ ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਦਲ ਕਲਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੇ ਸੰਬੋਧਨ ਵਿੱਚ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ
ਹਿੰਮਤ ,ਲਗਨ , ਇਮਾਨਦਾਰੀ ਤੇ ਸਿੱਖਣ ਵਿੱਚ ਲਗਾਤਾਰਤਾ ਰੱਖ ਕੇ ਤੇ
ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ ,ਅਪਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁਨੀਆਂ ਵਿੱਚ ਭੂਤ ਪ੍ਰੇਤ ,ਜਿੰਨ ,ਚੁੜੇਲ ਆਦਿ ਨਾਂ ਦੀ ਕੋਈ ਚੀਜ਼ ਨਹੀਂ , ਕਿਸੇ ਵੀ ਵਿਅਕਤੀ ਕੋਲ ਕੋਈ ਗੈਬੀ ਸ਼ਕਤੀ ਨਹੀਂ, ਮਨੁੱਖ ਦਾ ਸਭ ਤੋਂ ਨੇੜਲਾ ਸਾਥੀ ਉਸਦਾ ਦਿਮਾਗ਼ ਹੈ। ਇਸ ਮੌਕੇ ਤਰਕਸ਼ੀਲ ਆਗੂਆਂ ਨੇ ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਵਿੱਚ, ਭਾਗ ਲੈਣ ਵਾਲੇ ਬੱਚਿਆਂ ਨੂੰ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਸਮੇਂ ਤਰਕਸ਼ੀਲਾਂ ਵੱਲੋਂ 23 ਸ਼ਰਤਾਂ ਵਾਲੇ ਪੈਂਫਲਿਟ ਤੇ ‘ ਪੜ੍ਹੋ ,ਵਿਚਾਰੋ ਤੇ ਅਮਲ ਕਰੋ’ ਵਿਗਿਆਨਕ ਸੋਚ ਅਪਨਾਉਣ ਵਾਲੀਆਂ ਦੁਵਰਕੀਆਂ ਵੰਡੀਆਂ ਗਈਆਂ। ਸਨਮਾਨਿਤ ਹੋਣ ਵਾਲੇ ਤੇ
ਸਵਾਲ ਜਵਾਬ ਸੈਸ਼ਨ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਵਿੱਚ ਪ੍ਰਿੰਸੀਪਲ ਨਵਰਾਜ ਕੌਰ, ਲੈਕਚਰਾਰ ਲਖਵੀਰ ਸਿੰਘ, ਲੈਕਚਰਾਰ ਪਰਮਿੰਦਰ ਸਿੰਘ ਲੌਂਗੋਵਾਲ, ਲੈਕਚਰਾਰ ਅਸ਼ਵਨੀ ਕੁਮਾਰ,ਗੁਰਦੀਪ ਸਿੰਘ, ਰਾਕੇਸ਼ ਕੁਮਾਰ ,ਕਰਨੈਲ ਸਿੰਘ,ਭਰਤ ਸ਼ਰਮਾ, ਸੰਦੀਪ ਸਿੰਘ,
ਗਗਨਜੋਤ ਕੌਰ,ਨੈਣਾਂ ਦੱਤ, ਸੰਜੀਵ ਕੁਮਾਰ,ਰਜਨੀ ਬਾਲਾ, ਨਵਦੀਪ ਕੌਰ, ਪਰਮਜੀਤ ਕੌਰ, ਹਰਦੇਵ ਕੌਰ ਸ਼ਾਮਲ ਸਨ
ਸਕੂਲ ਪ੍ਰਿੰਸੀਪਲ ਨਵਰਾਜ ਕੌਰ ਜੀ ਨੇ ਤਰਕਸ਼ੀਲ ਟੀਮ ਨੂੰ ਜੀ ਆਇਆਂ ਕਿਹਾ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ ਤੇ ਸੀਨੀਅਰ ਲੈਕਚਰਾਰ ਲਖਵੀਰ ਸਿੰਘ ਨੇ ਵਿਗਿਆਨਕ ਵਿਚਾਰ ਲੈ ਕੇ ਵਿਦਿਆਰਥੀਆਂ ਦੇ ਰੂ- ਬ -ਰੂ ਹੋਣ ਲਈ ਤਰਕਸ਼ੀਲ ਟੀਮ ਸਮੇਤ ਸਮਾਗਮ ਵਿੱਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ।
ਪਰੋਗਰਾਮ ਲਾਹੇਵੰਦ ਹੋ ਨਿਬੜਿਆ।
Leave a Comment
Your email address will not be published. Required fields are marked with *