ਸੰਗਰੂਰ 30 ਮਾਰਚ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਲੋਕਾਂ ਦੀ ਸੋਚ ਨੂੰ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਮਾਨਸਿਕ ਰੋਗਾਂ ਦੇ ਕਾਰਨ ਤੇ ਉਸ ਦੇ ਇਲਾਜ ਜਾਣਕਾਰੀ ਦੇਣ ਹਿੱਤ 31 ਮਾਰਚ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜ਼ੋਨ ਮੁਖੀ ਮਾਸਟਰ ਪਰਮਵੇਦ, ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ, ਤਰਕਸ਼ੀਲ ਆਗੂ ਗੁਰਦੀਪ ਲਹਿਰਾ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਈਟਿੰਗ ਮਾਲ ਸੰਗਰੂਰ ਵਿਖੇ 10 ਵਜੇ ਸਵੇਰੇ ਹੋ ਰਿਹੇ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਮਾਨਸਿਕ ਰੋਗ ਮਾਹਿਰ ਡਾਕਟਰ ਪਾਵੇਲ ਸਿੰਘ ਜਟਾਣਾ ਤੇ ਮਨੋਵਿਗਿਆਨੀ ਡਾਕਟਰ ਸ਼ਿਲਪਾ ਸੁਨਾਮ ਕਰਨਗੇ।