ਜ਼ਿਲਾ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਉੱਚ ਪੱਧਰੀ ਜਾਂਚ ਹੋਵੇ — ਤਰਕਸ਼ੀਲ
ਸੰਗਰੂਰ 25ਮਾਰਚ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ,ਸੀਤਾ ਰਾਮ ਬਾਲਦ ਕਲਾਂ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੌਤਾਂ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਜ਼ਿੰਮੇਵਾਰ ਵਿਅਕਤੀਆਂ /ਅਧਿਕਾਰੀਆਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਸ਼ਹੀਦੀ ਦਿਹਾੜੇ ਤੇ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਨੇ ਸ਼ਹੀਦ- ਏ- ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਬੌਧਿਕ ਪ੍ਰਤਿਭਾ, ਡੂੰਘਾ ਅਧਿਅਨ, ਦ੍ਰਿੜ੍ਹਤਾ, ਲਾਸਾਨੀ ਸੂਰਬੀਰਤਾ, ਕੁਰਬਾਨੀ ਤੇ ਵਿਗਿਆਨਕ ਸੋਚ ਜਗ ਜ਼ਾਹਿਰ ਹੈ ।ਉਹ ਲੁੱਟ ਰਹਿਤ , ਫਿਰਕਾਪ੍ਰਸਤ ਰਹਿਤ, ਆਰਥਿਕ ਤੇ ਸਮਾਜਿਕ ਬਰਾਬਰੀ ਵਾਲਾ ਨਿਆਂ ਪਸੰਦ ਪ੍ਰਬੰਧ ਚਾਹੁੰਦੇ ਸਨ। ਮੀਟਿੰਗ ਵਿੱਚ ਸ਼ਹੀਦਾਂ ਨੂੰ ਯਾਦ ਕਰਦਿਆਂ ਸਿਜਦਾ ਕੀਤਾ ਗਿਆ। ਇਕਾਈ ਵੱਲੋਂ 31 ਮਾਰਚ ਨੂੰ ਕਰਵਾਏ ਜਾ ਰਹੇ ਮਾਨਸਿਕ ਰੋਗਾਂ ਦੇ ਸੈਮੀਨਾਰ ਸੰਬੰਧੀ ਜ਼ਿਮੇਵਾਰੀਆਂ ਲਾਈਆਂ ਗਈਆਂ। ਮਾਸਟਰ ਪਰਮਵੇਦ ਨੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੀ ਰਿਪੋਰਟਿੰਗ ਕਰਦਿਆਂ ਦੋ ਦਿਨਾਂ ਸੂਬਾ ਸਾਲਾਨਾ ਇਕੱਤਰਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਲੈਕਚਰਾਰ ਕ੍ਰਿਸ਼ਨ ਸਿੰਘ,ਪਰਮਿੰਦਰ ਸਿੰਘ ਮਹਿਲਾਂ, , ਮਾਸਟਰ ਗੁਰਜੰਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ,ਪ੍ਰਲਾਦ ਸਿੰਘ, ਗੁਰਦੀਪ ਸਿੰਘ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਨਾਥ, ਸੁਨੀਤਾ ਰਾਣੀ, ਵਨੀਤਾ ਰਾਣੀ, ਪਰਮਿੰਦਰ ਕੌਰ, ਦੇਵਿੰਦਰ ਕੌਰ ਨੇ ਸ਼ਮੂਲੀਅਤ ਕੀਤੀ
Leave a Comment
Your email address will not be published. Required fields are marked with *