ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ’ਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਰਿਹਾ। ਜਿਸ ’ਚ ਬਾਰਵੀਂ ਜਮਾਤ ’ਚ (ਕਾਮਰਸ, ਗਰੁੱਪ) ਅਮਨਿੰਦਰ ਕੌਰ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਲਕ ਨੇ ਦੂਜਾ ਅਤੇ ਹਰਮਨਪ੍ਰੀਤ ਕੌਰ (ਸਾਇੰਸ ਗਰੁੱਪ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ’ਚ ਮਨਰੂਪ ਕੌਰ ਸਿੱਧੂ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਿ੍ਰੰਸਪ੍ਰੀਤ ਸਿੰਘ ਨੇ ਦੂਜਾ ਸਥਾਨ, ਵਾਰਿਸਪ੍ਰਤਾਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪਿ੍ਰੰਸੀਪਲ ਡਾ. ਰਾਜਿੰਦਰ ਕਸ਼ਯਪ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਜਾਂਦਾ ਹੈ। ਇਸ ਸਮੇਂ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਦੀ ਵਧਾਈ ਦਿੱਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਸਮੁੱਚਾ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।