ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਨਿਮਰਤਾ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਅਰਦਾਸ ਕੀਤੀ ਗਈ ਅਤੇ ਦੇਗ਼ ਵਰਤਾਈ ਗਈ। ਸਕੂਲ ਵਿਦਿਆਰਥਣਾਂ ਦੁਆਰਾ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਫਲਸਫ਼ੇ ਅਤੇ ਸਿਧਾਤਾਂ ਨਾਲ ਸਬੰਧਤ ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ ਗਈ। ਸੀਨੀਅਰ ਵਿਦਿਆਰਥੀਆਂ ਵਲੋਂ ਭਾਸ਼ਣ ਦਿੱਤਾ ਗਿਆ ਅਤੇ ਬੱਚਿਆਂ ਨੇ ਗੁਰਪੁਰਬ ਨਾਲ ਸਬੰਧਤ ਪੋਸਟਰ ਵੀ ਬਣਾਏ। ਸਕੂਲ ਦੇ ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ ਜੀ ਦੁਆਰਾ ਗੁਰੂ ਨਾਨਕ ਪਾਤਸ਼ਾਹ ਜੀ ਦੇ ਗੁਰਪੁਰਬ ਸਬੰਧੀ ਭਾਸ਼ਣ ਦਿੱਤਾ ਗਿਆ ਅਤੇ ਬੱਚਿਆਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਇਸ ਸਮੇਂ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ ਅਤੇ ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ ਵਲੋਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਖੀਰ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *