ਦਸਵੀਂ ਜਮਾਤ ਵਿੱਚੋਂ ਕੋਮਲਪ੍ਰੀਤ ਕੌਰ ਮੱਲੀ ਦਾ 96.2 ਫੀਸਦੀ ਅੰਕਾਂ ਨਾਲ਼ ਪਹਿਲਾ ਸਥਾਨ
ਫਰੀਦਕੋਟ, 14 ਮਈ (ਵਰਲਡ ਪੰਜਾਬੀ ਟਾਈਮਜ਼)
ਪ੍ਰਿੰਸੀਪਲ ਰਾਜਿੰਦਰ ਕਸ਼ਯਪ ਨੇ ਦੱਸਿਆ ਕਿ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ। ਦਸਵੀਂ ਜਮਾਤ ਵਿੱਚੋਂ ਕੋਮਲਪ੍ਰੀਤ ਕੌਰ ਮੱਲੀ ਨੇ 96.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਿਰਨਪ੍ਰੀਤ ਕੌਰ ਨੇ 93%, ਹਰਸਿਮਰਨ ਕੌਰ ਸੰਧੂ 91.4%, ਕੋਮਲਪ੍ਰੀਤ ਕੌਰ ਸਿੱਧੂ 91.4%, ਵੀਰਦਵਿੰਦਰ ਕੌਰ ਨੇ 91%, ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸੇ ਤਰ੍ਹਾਂ ਅਵਨੀਤ ਕੌਰ, ਸੰਦਲੀ ਸ਼ਰਮਾ, ਗੁਨੀਤ ਕੌਰ, ਜਪਜੀਤ ਸਿੰਘ ਸਿੱਧੂ ਨੇ 80% ਤੋਂ ਉੱਪਰ ਅੰਕ ਪ੍ਰਾਪਕ ਕੀਤੇ। ਬਾਰਵੀਂ ਜਮਾਤ ਵਿੱਚੋਂ ਕਾਮਰਸ ਗਰੁੱਪ ਦੇ ਮਨਪ੍ਰੀਤ ਸਿੰਘ ਨੇ 94% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਣੀਤ ਕੌਰ ਨੇ 92% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਰੀਆ ਨੇ 91% ਅੰਕ ਪ੍ਰਾਪਤ ਕੀਤਾ ਅਤੇ ਗੁਰਲੀਨ ਨੇ 90% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਇੰਸ ਗਰੁੱਪ ਵਿੱਚੋਂ ਆਰੀਅਨ ਸਿੰਘ, ਹਰਸਿਮਰਨ ਸਿੰਘ, ਅਵਨੀਤ ਕੌਰ ਸੰਧੂ ਨੇ ਵਧੀਆ ਅੰਕ ਪ੍ਰਾਪਤ ਕੀਤੇ। ਆਰਟਸ ਗਰੁੱਪ ਵਿੱਚੋਂ ਜੈਸਮੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਦੀਪ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕੋਆਰਡੀਨੇਟਰ ਮੈਡਮ ਸੀਮਾ ਸ਼ਰਮਾ, ਕਰਨੈਲ ਸਿੰਘ, ਸੁਖਜੋਤ ਕੌਰ, ਤੇਜਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।