ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ’ਚ ਥਾਂ ਬਣਾਈ। ਅੰਡਰ-17 (ਲੜਕਿਆਂ) ’ਚ 400 ਮੀਟਰ ਦੌੜ ਵਿੱਚ ਅਰਪਨਦੀਪ ਸਿੰਘ ਅਤੇ ਜੈਵਲਿਨ ’ਚ ਯੁਵਰਾਜ ਸ਼ਰਮਾ ਨੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਕੇ ਸਕੂਲ ਦਾ ਅਤੇ ਆਪਣੇ ਮਾਂ-ਪਿਓ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਸਕੂਲ ਦੇ ਕੋਚ ਪ੍ਰਦੀਪ ਕੁਮਾਰ, ਕਰਨਵੀਰ ਸਿੰਘ, ਹਰਕੀਰਤ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥ ਵੀ ਹਾਜ਼ਰ ਸਨ।