ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ’ਚ 30 ਸਕੂਲਾਂ ਦੇ ਲਗਭਗ 1500 ਬੱਚਿਆਂ ਨੇ ਭਾਗ ਲਿਆ। ਜਿਸ ’ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਵੇਂ ਕਿ ਕਵਿਤਾ ਉਚਾਰਣ/ਗਾਇਣ ਮੁਕਾਬਲਾ, ਦਸਤਾਰ ਸਜਾਉਣ ਮੁਕਾਬਲੇ, ਪੇਂਟਿੰਗ ਮੁਕਾਬਲੇ, ਕੁਇਜ਼ ਮੁਕਾਬਲਾ ਆਦਿ। ਇਨ੍ਹਾਂ ਮੁਕਾਬਲਿਆਂ ’ਚ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਪੁਜੀਸ਼ਨਾਂ ਹਾਸਿਲ ਕੀਤੀਆਂ। ਜਿਸ ’ਚ ਦੂਜਾ ਦਰਜਾ ਵੀਰਪਾਲ ਕੌਰ ਨੇ ਪਹਿਲਾ ਅਤੇ ਤੀਜਾ ਦਰਜਾ ਵਿੱਚ ਮਨਰੂਪ ਕੌਰ ਸਿੱਧੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਪੰਜ ਵਿਦਿਆਰਥੀਆਂ ਕਰਮਨਵੀਰ ਕੌਰ, ਸੁਖਮਨਦੀਪ ਕੌਰ, ਅਮਨਿੰਦਰ ਕੌਰ, ਰਾਜਪ੍ਰੀਤ ਕੌਰ, ਕੋਮਲਪ੍ਰੀਤ ਕੌਰ ਨੇ ਮੈਰਿਟ ਸਥਾਨ ਪ੍ਰਾਪਤ ਕੀਤੇ। ਇਨ੍ਹਾਂ ਵਿਦਿਆਰਥੀਆਂ ਨੂੰ ਅੰਤਰ ਸਕੂਲ ਯੁਵਕ ਮੇਲਾ ਫਰੀਦਕੋਟ ਵਿਖੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਦਸਤਾਰ ਮੁਕਾਬਲਿਆਂ ਵਿੱਚ ਉਤਸ਼ਾਹ ਵਧਾਉ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ, ਮੈਡਮ ਸ਼ਮਨਪ੍ਰੀਤ ਕੌਰ ਅਤੇ ਸਕੂਲ ਪਿ੍ਰੰਸੀਪਲ ਡਾ. ਰਾਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਵੀ ਸਨਮਾਨਿਤ ਕੀਤਾ ਅਤੇ ਬੱਚਿਆਂ ਦੀ ਮਿਹਨਤ ਨੂੰ ਸਜਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *