ਕਮਲਛੋੜ ਹੜਤਾਲ ਵਿਚ 6 ਦਸੰਬਰ 2023 ਤੱਕ ਵਾਧਾ। -ਸੰਧੂ
ਫਰੀਦਕੋਟ 1 ਦਿਸੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 23ਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ। ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਜ਼ਿਲ੍ਹਾ ਖ਼ਜਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਮਿਤੀ 1-12-2023 ਨੂੰ ਤਹਿਸੀਲ ਦਫਤਰ (ਮਿੰਨੀ ਸਕੱਤਰੇਤ) ਫਰੀਦਕੋਟ ਸਾਹਮਣੇ ਇਕੱਠੇ ਹੋ ਕੇ ਰੋਸ ਰੈਲੀ ਕਰਨ ਉਪਰੰਤ ਪੈਦਲ ਮਾਰਚ ਕਰਦੇ ਹੋਏ ਖਾਲੀ ਪੀਪੇ ਖੜਕਾ ਕੇ ਚੌਂਕ ਵਿੱਚ ਜਾ ਕੇ ਘੜਾ ਭੰਨਿਆ ਜਾਵੇਂਗਾ । ਇਸ ਰੋਸ ਮੁਜ਼ਾਹਰੇ ਨੂੰ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲਾ ਵਿੱਤ ਸਕੱਤਰ, ਗੁਰਨਾਮ ਸਿੰਘ ਵਿਰਕ ਮੁੱਖ ਜਥੇਬੰਧਕ ਸਕੱਤਰ, ਰਮੇਸ਼ ਕੁਮਾਰ ਜਨਰਲ ਸਕੱਤਰ, ਸੁਖਪਾਲ ਸਿੰਘ ਖਜਾਨਾ ਵਿਭਾਗ, ਧਰਮਿੰਦਰ ਸਿੰਘ ਵਧੀਕ ਵਿੱਤ ਸਕੱਤਰ, ਦਿਲਬਾਗ ਸਿੰਘ ਐਡੀਸ਼ਨਲ ਜਨਰਲ ਸਕੱਤਰ ਡੀ.ਸੀ ਦਫਤਰ, ਜਸਵਿੰਦਰ ਸਿੰਘ ਘੋਲੀਆ ਪ੍ਰਧਾਨ ਖੇਤੀਬਾੜੀ ਵਿਭਾਗ, ਗਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਨਦੀਪ ਸਿੰਘ ਗਿੱਲ ਡਰੇਨੇ ਦੇ ਵਿਭਾਗ, ਸੁਖਵਿੰਦਰ ਸਿੰਘ ਪ੍ਰਧਾਨ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਕਸਾਈਜ਼ ਵਿਭਾਗ, ਹਰਜਿੰਦਰ ਸਿੰਘ ਬੀ ਐਡ ਆਰ (ਇਲੈਕਟਰੀਕਲ), ਗੁਰਪ੍ਰੀਤ ਸਿੰਘ ਮੱਛੀ ਪਾਲਣ ਵਿਭਾਗ, ਵਿੱਕੀ, ਪ੍ਰਿੰਸ ਜ਼ਿਲ੍ਹਾ ਰੁਜ਼ਗਾਰ ਦਫਤਰ, ਗੁਰਮੀਤ ਸਿੰਘ ਸਹਿਕਾਰਤਾ ਵਿਭਾਗ ਅਤੇ ਚੰਦਨ ਦੂਆ ਇੰਡਸਟਰੀ ਵਿਭਾਗ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।
Leave a Comment
Your email address will not be published. Required fields are marked with *