ਫਰੀਦਕੋਟ, 8 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਦੀ ਕਲਾਸ ਫੋਰਥ ਗੌਰਮਿੰਟ ਇੰਪਲਾਇਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਜਿਲਾ ਫਰੀਦਕੋਟ ਦੀ ਹੰਗਾਮੀ ਮੀਟਿੰਗ ਜਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ ਤੇ ਇਕਬਾਲ ਸਿੰਘ ਢੁੱਡੀ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਹਨਾਂ ਆਪਣੇ ਸੰਬੋਧਨ ’ਚ ਭਗਵੰਤ ਮਾਨ ਸਰਕਾਰ ਦੀਆਂ ਲੋਕਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਪੰਜਾਬ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਨਾਲ ਅਨੇਕਾਂ ਵਾਅਦੇ ਕਰਕੇ ਮੁੱਕਰ ਰਹੀ ਹੈ। ਜਿਲਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ’ਚ ਪੰਜਾਬ ਸਰਕਾਰ ਦੀ ਮੁਲਾਜਮਾਂ ਪ੍ਰਤੀ ਬੇਰੁਖੀ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜਨਵਰੀ ਅਤੇ ਫਰਵਰੀ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆ ਰਿਹਾਇਸ਼ਾਂ ਅਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਮੇਂ ਜਥੇਬੰਦੀ ਦਾ ਸਾਲ 2024 ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਇਸ ਮੀਟਿੰਗ ’ਚ ਸਰਕਾਰੀ ਬ੍ਰਜਿੰਦਰਾ ਕਾਲਜ ਦੇ ਪ੍ਰਧਾਨ ਰੇਸ਼ਮ ਸਿੰਘ, ਸਲਾਹਕਾਰ ਰਮੇਸ਼ ਕੁਮਾਰ ਢੈਪਈ ਅਤੇ ਜਗਦੇਵ ਸਿੰਘ ਆਦਿ ਸਾਥੀ ਵੀ ਹਾਜਰ ਸਨ।