ਫਰੀਦਕੋਟ, 2 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਬਤੌਰ ਬੇਲਦਾਰ ਲਗਭਗ 33 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਦਰਸ਼ਨ ਸਿੰਘ ਮਿਤੀ 30 ਨਵੰਬਰ ਨੂੰ ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰਾਂ ,ਦਰਜਾਚਾਰ ਤੇ ਦਰਜਾ ਤਿੰਨ ਮੁਲਾਜ਼ਮਾਂ ਵੱਲੋਂ ਵਿਦਾਇਗੀ ਪਾਰਟੀ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ, ਵਾਇਸ ਪ੍ਰਿੰਸੀਪਲ ਮੈਡਮ ਪੂਜਾ ਭੱਲਾ, ਸੇਵਾ ਮੁਕਤ ਪ੍ਰਿੰਸੀਪਲ ਡਾ .ਪਰਮਿੰਦਰ ਸਿੰਘ, ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਜ਼ਿਲਾ ਚੇਅਰਮੈਨ ਨਛੱਤਰ ਸਿੰਘ ਭਾਣਾ, ਜਨਰਲ ਸਕਤਰ ਬਲਕਾਰ ਸਿੰਘ (ਮੰਡੀ ਬੋਰਡ), ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਸਾਥੀ ਦਰਸ਼ਨ ਸਿੰਘ ਵੱਲੋਂ ਕਾਲਜ ਅਤੇ ਜਥੇਬੰਦੀ ਪ੍ਰਤੀ ਨਿਭਾਈਆਂ ਸ਼ਾਨ ਦਾ ਸਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਸਮੂਹ ਸਟਾਫ ਮੈਂਬਰਾਂ ਅਤੇ ਜਥੇਬੰਦੀ ਦੇ ਆਗੂਆਂ ਵੱਲੋਂ ਸ਼ਾਨਦਾਰ ਤੋਹਫ਼ੇ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।