ਕੁਦਰਤ ਨਾਲ ਦਿਨੋ ਦਿਨ ਹੋ ਰਹੇ ਖਿਲਵਾੜ ਕਰਕੇ ਹੀ ਭਿਆਨਕ ਗਰਮੀ ਦਾ ਕਰਨਾ ਪੈ ਰਿਹੈ ਸਾਹਮਣਾ : ਹੰਸ ਰਾਜ ਪ੍ਰਜਾਪਤੀ
ਆਖਿਆ! ਗੋਲਬਲ ਵਾਰਮਿੰਗ ਦਾ ਖਤਰਾ ਘੱਟ ਕਰਨ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਾਉਣੇ ਚਾਹੀਦੇ ਹਨ
ਕੋਟਕਪੂਰਾ, 14 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਨੁੱਖ ਵਲੋਂ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਅਤੇ ਏ.ਸੀ. ਆਦਿ ਦੀ ਵੱਧ ਰਹੀ ਮੰਗ ਨਾਲ ਪੈ ਰਹੀ ਭਿਆਨਕ ਗਰਮੀ ਨਾਲ ਆਮ ਜਨ ਜੀਵਨ ਹਾਲੋ ਬੇਹਾਲ ਹੋ ਕੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਹੁਣ ਭਿਆਨਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਅੱਜ ਪਾਰਾ 48 ਡਿਗਰੀ ਤੋਂ ਪਾਰ ਕਰ ਰਿਹਾ ਹੈ। ਹੁਣ ਲੋਕਾਂ ਨੂੰ ਰੁੱਖ ਲਾਉਣ ਦੇ ਨਾਲ ਨਾਲ ਉਹਨਾਂ ਨੂੰ ਪਾਲਣ ਦੀ ਜਿੰਮੇਵਾਰੀ ਲੈਣ ਅਤੇ ਪਾਣੀ ਦੀ ਘੱਟ ਲਾਗਤ ਨਾਲ ਹੀ ਇਸ ਗਰਮੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਸਬੰਧੀ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਘੇ ਸਮਾਜਸੇਵੀ ਅਤੇ ਵਾਤਾਵਰਣ ਪ੍ਰੇਮੀ ਹੰਸ ਰਾਜ ਪ੍ਰਜਾਪਤੀ ਨੇ ਆਖਿਆ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਨਾਲ ਜੂਝਣਾ ਪੈ ਰਿਹਾ ਹੈ, ਜਿਸ ਨਾਲ ਲੋਕ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਉਹਨਾਂ ਆਖਿਆ ਕਿ ਇਸ ਲਈ ਸਾਨੂੰ ਵੱਡੀ ਮਾਤਰਾ ਵਿੱਚ ਰੁੱਖ ਲਾਉਣੇ ਪੈਣਗੇ ਅਤੇ ਉਹਨਾ ਨੂੰ ਪਾਲਣ ਦੇ ਯਤਨ ਵੀ ਆਰੰਭਣੇ ਪੈਣਗੇ ਤਾਂ ਹੀ ਗਲੋਬਲ ਵਾਰਮਿੰਗ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਹੰਸ ਰਾਜ ਪ੍ਰਜਾਪਤੀ ਨੇ ਅੱਗੇ ਕਿਹਾ ਕਿ ਦਿ੍ੜ ਸੰਕਲਮ ਲੈ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਂ ਕੇ ਅਸੀਂ ਇਸ ਸਮੱਸਿਆ ਤੋਂ ਨਿਯਾਤ ਪਾ ਸਕਦੇ ਹਾਂ, ਆਉਣ ਵਾਲੀਆਂ ਪੀੜੀਆਂ ਨੂੰ ਖੁਸ਼ਹਾਲੀ ਤੇ ਤੰਦਰੁਸਤੀ ਪ੍ਰਦਾਨ ਕਰਨ ਵਾਸਤੇ ਸਾਨੂੰ ਵਾਤਾਵਰਣ ਨੂੰ ਬਚਾਉਣ ਦੀ ਵਧੇਰੇ ਲੋੜ ਹੈ। ਉਹਨਾਂ ਆਖਿਆ ਕਿ ਘੱਟ ਰਹੇ ਪਾਣੀ ਦੇ ਪੱਧਰ ਕਾਰਨ ਸਾਨੂੰ ਜਮੀਨਦੋਜ ਪਾਣੀ ਨੂੰ ਬਚਾਉਣ ਲਈ ਵੀ ਅਹਿਮ ਉਪਰਾਲੇ ਕਰਨੇ ਚਾਹੀਦੇ ਹਨ, ਬਾਰਿਸ਼ ਦੇ ਪਾਣੀ ਨੂੰ ਸਟੋਰ ਕਰਕੇ ਵੀ ਅਸੀਂ ਇਸ ਸਮੱਸਿਆ ਤੋਂ ਬਚ ਸਕਦੇ ਹਾਂ, ਕਿਉਂਕਿ ਮਨੁੱਖਤ ਵਲੋਂ ਦਰੱਖਤਾਂ ਦੀ ਕਟਾਈ ਕਰਕੇ ਧਰਤੀ ਨੂੰ ਅੱਗ ਦਾ ਗੋਲਾ ਬਣਾ ਕੇ ਰੱਖ ਦਿੱਤਾ ਗਿਆ ਹੈ, ਜਿਸ ਕਰਕੇ ਅਸੀਂ ਭਿਆਨਕ ਗਰਮੀ ਨਾਲ ਜੂਝ ਰਹੇ ਹਾਂ। ਉਹਨਾ ਕਿਹਾ ਕਿ ਕੁਦਰਤੀ ਚੀਜਾਂ ਦੀ ਸੰਭਾਲ ਹੀ ਇਸ ਸਮੱਸਿਆ ਲਈ ਲਾਹਵੰਦ ਸਾਬਿਤ ਹੋ ਸਕਦੀਆਂ ਹਨ। ਉਹਨਾਂ ਆਖਿਆ ਕਿ ਭਿਆਨਕ ਗਰਮੀ ਤੋਂ ਬਚਣ ਲਈ ਸਾਨੂੰ ਸਿਹਤ ਵਿਭਾਗ ਵਲੋਂ ਸਮੇਂ ਸਮੇਂ ’ਤੇ ਜਾਰੀ ਕੀਤੀਆਂ ਜਾ ਰਹੀਆਂ ਸਲਾਹਾਂ ਦੀ ਯੋਗ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਆਖਿਆ ਕਿ ਧਰਤੀ ਤੋਂ ਹਰਿਆਲੀ ਦਾ ਅਲੋਪ ਹੋ ਜਾਣਾ ਗਰਮੀ ਦੇ ਤਾਪਮਾਨ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਹੰਸ ਰਾਜ ਨੇ ਅੰਤ ਵਿੱਚ ਕਿਹਾ ਕਿ ਗਰਮੀ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਦਰੱਖਤਾਂ ਦੀ ਗਿਣਤੀ ਨੂੰ ਵਧਾਉਣ ਅਤੇ ਕੁਦਰਤੀ ਚੀਜਾਂ ਨੂੰ ਬਚਾਉਣਾ ਚਾਹੀਦਾ ਹੈ।
Leave a Comment
Your email address will not be published. Required fields are marked with *